ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਦਾ ਧਰਨਾ ਜਾਰੀ

ਐਸ.ਏ.ਐਸ ਨਗਰ, 3 ਫਰਵਰੀ (ਸ.ਬ.) ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਦੀ ਅਗਵਾਈ ਹੇਠ ਪੰਚਾਇਤ ਵਿਭਾਗ ਵਿੱਚ ਸੇਵਾ ਮੁਕਤ ਹੋਏ ਪੈਨਸ਼ਨਰਾਂ ਦਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਿਲ ਹੋਇਆ। ਪਿੱਛਲੇ 6 ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਾਰਨ ਵਿਕਾਸ ਭਵਨ ਵਿਖੇ ਇਹ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪੈਨਸ਼ਨਰਾਂ ਨੇ ਪੰਜਾਬ ਸਰਕਾਰ, ਪੰਚਾਇਤ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ ਤੇ ਦੋਸ਼ ਲਗਾਇਆ ਕਿ ਸ਼ਰਾਬ ਟੈਕਸ ਤੇ ਕੱਟ ਲਗਾਉਣ ਕਰਕੇ ਵਿਭਾਗ ਨੂੰ ਪੈਨਸ਼ਨ ਦੀ ਪੂਰੀ ਰਕਮ ਨਹੀਂ ਦਿੱਤੀ ਜਾ ਰਹੀ। ਇਸ ਕਰਕੇ ਇਸ ਮਹਿੰਗਾਈ ਦੇ ਸਮੇਂ ਵਿੱਚ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ। ਉਹਨਾਂ ਕਿਹਾ ਕਿ ਪੈਨਸ਼ਨ ਦਾ ਪੱਕਾ ਪ੍ਰਬੰਧ ਹੋਣ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਸਿਲਾਈ ਟੀਚਰ ਯੂਨੀਅਨ ਦੀ ਸੂਬਾ ਪ੍ਰਧਾਨ ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ, ਜਗੀਰ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ, ਹਰਭਜਨ ਸਿੰਘ, ਮੁਮਤਾਜ ਅਲੀ, ਜਸਵੀਰ ਸਿੰਘ, ਪਵਨ ਗੁਪਤਾ, ਜਨਕ ਸਿੰਘ, ਹਰਜੀਤ ਸਿੰਘ, ਰਾਮ ਸਰਨ, ਸਿੰਗਾਰਾ ਸਿੰਘ, ਦਲਵੀਰ ਸਿੰਘ, ਦਰਸ਼ਨ ਸਿੰਘ, ਅਮਰ ਨਾਥ, ਪ੍ਰੀਤਮ ਕੌਰ, ਪਾਲ ਸਿੰਘ, ਗੁਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *