ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦਾ ਧਰਨਾ ਜਾਰੀ

ਐਸ. ਏ. ਐਸ ਨਗਰ, 4 ਫਰਵਰੀ (ਸ.ਬ.) ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਦੀ ਅਗਵਾਈ ਹੇਠ ਪੰਚਾਇਤੀ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਵਲੋਂ ਜਾਰੀ ਧਰਨਾ ਅੱਜ ਚੌਥੇ ਦਿਨ ਵਿੱਚ ਦਾਖਿਲ ਹੋ ਗਿਆ। ਫੇਜ਼ 8 ਦੇ ਵਿਕਾਸ ਭਵਨ ਵਿਖੇ ਦਿੱਤੇ ਜਾ ਰਹੇ ਇਸ ਧਰਨੇ ਵਿੱਚ ਪੰਚਾਇਤ ਮੰਤਰੀ ਅਤੇ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਧਰਨੇ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ, ਜਗੀਰ ਸਿੰਘ, ਹਰਭਜਨ ਸਿੰਘ, ਸਰਬਜੀਤ ਸਿੰਘ, ਚਾਨਣ ਰਾਮ, ਮਾਨ ਸਿੰਘ, ਰਜਿੰਦਰ ਪ੍ਰਸ਼ਾਦ, ਨਸੀਬ ਸਿੰਘ, ਹਰਜੀਤ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਪ੍ਰੀਤਮ ਕੌਰ, ਮਹਿੰਦਰ ਸਿੰਘ, ਰਾਮ ਚਰਨ ਅਤੇ ਹੋਰਨਾਂ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਪਿਛਲੇ 6 ਮਹੀਨਿਆਂ ਤੋਂ ਪੈਨਸ਼ਨ ਨਹੀਂ ਦਿੱਤੀ ਗਈ ਹੈ ਜਿਸਦੇ ਰੋਸ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਹਨ੍ਹਾਂ ਸਰਕਾਰ ਤੇ ਦੋਸ਼ ਲਗਾਇਆ ਕਿ ਸ਼ਰਾਬ ਟੈਕਸ ਦਾ ਹਿੱਸਾ ਜੋ ਵਿਭਾਗਾਂ ਨੂੰ ਆਉਂਦਾ ਸੀ ਇਸ ਤੇ ਕੱਟ ਲਗਾਉਣ ਕਰਕੇ ਪੈਨਸ਼ਨ ਨਹੀਂ ਮਿਲ ਰਹੀ ਹੈ।

ਇਸ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਲੇਬਰ ਵੈਲਫੇਅਰ ਬੋਰਡ ਪੰਜਾਬ ਦੇ ਚੈਅਰਮੈਨ ਹਰੀ ਸਿੰਘ ਟੋਹੜਾ ਨੇ ਵਿਸ਼ਵਾਸ਼ ਦਿਵਾਇਆ ਕਿ ਛੇਤੀ ਹੀ ਪੰਚਾਇਤ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ ਅਤੇ ਕੁਝ ਹੀ ਦਿਨਾਂ ਵਿੱਚ ਪੈਨਸ਼ਨ ਦੀ ਅਦਾਇਗੀ ਕਰਵਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *