ਪੰਚਾਇਤ ਯੂਨੀਅਨ ਨੇ ਚੰਗੇ ਨਤੀਜੇ ਦੇਣ ਵਾਲੇ ਅਧਿਆਪਕਾਂ ਲਈ ਬਦਲੀਆਂ ਦੀ ਨੀਤੀ ਵਿੱਚ ਛੋਟ ਮੰਗੀ

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਪੰਚਾਇਤ ਯੂਨੀਅਨ ਪੰਜਾਬ ਦਾ ਇੱਕ ਵਫਦ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦੇ ਕੇ ਚੰਗੇ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਬਦਲੀਆਂ ਦੀ ਨੀਤੀ ਵਿੱਚ ਛੋਟ ਦੇਣ ਦੀ ਮੰਗ ਕੀਤੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਵਫਦ ਦੇ ਆਗੂਆਂ ਨੇ ਪ੍ਰਿੰਸੀਪਲ ਸਿੱਖਿਆ ਸਕੱਤਰ ਤੋਂ ਮੰਗ ਕੀਤੀ ਕਿ ਚੰਗੀ ਕਾਰਗੁਜਾਰੀ ਵਾਲੇ ਅਧਿਆਪਕਾਂ ਨੂੰ ਬਦਲੀਆਂ ਦੀ ਨੀਤੀ ਤੋਂ ਛੋਟ ਦਿੱਤੀ ਜਾਵੇ| ਉਹਨਾਂ ਕਿਹਾ ਕਿ ਬਦਲੀਆਂ ਦੀ ਧਾਰਾ 7 ਵਿੱਚ ਉਹਨਾਂ ਅਧਿਆਪਕਾਂ ਨੂੰ ਵੀ ਸ਼ਾਮਲ ਕੀਤਾ ਜਾਵੇ ਜਿਹਨਾਂ ਨੇ ਆਪ ਜਾਂ ਜਿਹਨਾਂ ਦੇ ਨੇੜਲੇ ਰਿਸ਼ਤੇਦਾਰਾਂ ਨੇ ਆਪਣੇ ਪ੍ਰਾਈਵੇਟ ਸਕੂਲ ਖੋਲ ਰੱਖੇ ਹਨ| ਕੁਝ ਅਧਿਆਪਕਾਂ ਨੇ ਆਪਣੀਆਂ ਪਤਨੀਆਂ ਦੇ ਨਾਮ ਉਪਰ ਜਾਂ ਪਤਨੀ ਦੇ ਪਰਿਵਾਰਕ ਮੈਂਬਰਾਂ ਦੇ ਨਾਮ ਤੇ ਪ੍ਰਾਈਵੇਟ ਸਕੂਲ ਖੋਲ੍ਹੇ ਹੋਏ ਹਨ ਅਤੇ ਉਹਨਾਂ ਅਧਿਆਪਕਾਂ ਨੂੰ ਬਦਲੀਆਂ ਦੀ ਨੀਤੀ ਵਿੱਚ ਸ਼ਾਮਲ ਕੀਤਾ ਜਾਵੇ|
ਉਹਨਾਂ ਕਿਹਾ ਕਿ ਜਿਹੜੇ ਅਧਿਆਪਕਾਂ ਵਲੋਂ ਪੜ੍ਹਾਏ ਜਾਂਦੇ ਵਿਦਿਆਰਥੀਆਂ ਦਾ ਨਤੀਜਾ 75 ਫੀਸਦੀ ਤੋਂ ਵੱਧ ਆਉਂਦਾ ਹੈ, ਉਹਨਾਂ ਅਧਿਆਪਕਾਂ ਨੂੰ ਬਦਲੀਆਂ ਦੀ ਨੀਤੀ ਤੋਂ ਛੋਟ ਦਿਤੀ ਜਾਵੇ| ਉਹਨਾਂ ਕਿਹਾ ਕਿ ਜੋਨ ਪੰਜ ਵਿੱਚ ਅਧਿਆਪਕਾਂ ਦੀ ਘਾਟ ਨੂੰ ਦੇਖਦਿਆਂ ਇਸ ਜੋਨ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਬਦਲੀਆਂ ਤੋਂ ਛੋਟ ਦਿੱਤੀ ਜਾਵੇ| ਉਹਨਾਂ ਮੰਗ ਕੀਤੀ ਕਿ ਧਾਰਾ 8 ਵੀ ਹਟਾ ਦਿੱਤੀ ਜਾਵੇ, ਰੈਸਨਮਾਈਜੇਸਨ ਦੀ ਨੀਤੀ ਪੰਜ ਜੋਨਾਂ ਵਿੱਚ ਉਪਰੋਕਤ ਛੋਟਾਂ ਨਾਲ ਲਾਗੂ ਕੀਤੀ ਜਾਵੇ|
ਇਸ ਮੌਕੇ ਯੂਨੀਅਨ ਦੀ ਮੀਤ ਪ੍ਰਧਾਨ ਕੁਲਵੰਤ ਕੌਰ, ਜਨਰਲ ਸਕੱਤਰ ਗੁਰਚਰਨ ਸਿੰਘ ਰਡਿਆਲਾ, ਰੋਪੜ ਜਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਢ ੇਰ ਵੀ ਮੌਜੂਦ ਸਨ|

Leave a Reply

Your email address will not be published. Required fields are marked *