ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਕਰਮਚਾਰੀਆਂ ਦੇ ਵਫਦ ਨੇ ਵਿਧਾਇਕ ਸਿੱਧੂ ਨੂੰ ਦਿੱਤਾ ਮੰਗ ਪੱਤਰ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਕਰਮਚਾਰੀਆਂ ਦੇ ਵਫਦ ਨੇ ਪ੍ਰਧਾਨ ਨਿਰਮਲ ਸਿੰਘ ਦੀ ਅਗਵਾਈ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀਆਂ ਤਨਖਾਹਾਂ ਖਜਾਨਾ ਦਫਤਰਾਂ ਰਾਹੀਂ ਜਾਰੀ ਕੀਤੀਆਂ ਜਾਣ, ਤਨਖਾਹਾਂ ਦੇ ਬਕਾਏ ਤੁਰੰਤ ਦਿੱਤੇ ਜਾਣ,ਸੀ ਪੀ ਐਫ ਤੁਰੰਤ ਖਾਤਿਆਂ ਵਿੱਚ ਜਮਾਂ ਕੀਤਾ ਜਾਵੇ, ਹਰ ਮਹੀਨੇ ਤਨਖਾਹ ਇੱਕ ਤਰੀਕ ਨੂੰ ਦਿੱਤੀ ਜਾਇਆ ਕਰੇ, ਸਾਲ 2004 ਤੋਂ 2012 ਦੌਰਾਨ ਭਰਤੀ ਹੋਏ ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮੁੱਖ ਦਫਤਰ ਵਲੋਂ ਪੰਚਾਇਤ ਸੰਮਤੀਆਂ ਅਤੇ ਜਿਲ੍ਹਾ ਪ੍ਰੀਸਦਾਂ ਦੀ ਪਿਛਲੇ 5 ਸਾਲਾਂ ਦੀ ਆਮਦਨ ਅਤੇ ਖਰਚ ਸਬੰਧੀ ਭੇਜੇ ਗਏ ਪ੍ਰੋਫਾਰਮੇ ਬੀ ਡੀ ਪੀ ਓ ਤੋਂ ਮੁਕੰਮਲ ਕਰਵਾ ਕੇ ਮੁੱਖ ਦਫਤਰ ਨੂੰ ਭਿਜਵਾਏ ਜਾਣ ਅਤੇ ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਸੀ ਪੀ ਐਫ ਦੇ ਪੈਸੇ ਦੀ ਦੁਰਵਰਤੋਂ ਅਤੇ ਗਬਨ ਸਬੰਧੀ ਉਚ ਪੱਧਰੀ ਜਾਂਚ ਕਰਵਾਈ ਜਾਵੇ|
ਇਸ ਮੌਕੇ ਯੂਨੀਅਨ ਆਗੂ ਸਿਕੰਦਰ ਸਿੰਘ, ਗੁਰਮੀਤ ਸਿੰਘ ਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *