ਪੰਜਾਬੀਆਂ ਦੇ ਮਸਲੇ ਹਲ ਕਰਨ ਰਾਜਸੀ ਆਗੂ : ਜੋਗਿੰਦਰ ਸਿੰਘ ਚੱਡਾ

ਐਸ ਏ ਐਸ ਨਗਰ, 11 ਅਕਤੂਬਰ (ਸ.ਬ.) ਸਮਾਜ ਸੇਵਕ ਸ੍ਰੀ ਜੋਗਿੰਦਰ ਸਿੰਘ ਚੱਢਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਂਗਰਸ ਸਰਕਾਰ ਪੰਜਾਬੀਆਂ ਨੂੰ ਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੰਮ ਕਰੇ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਚੱਢਾ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਸੂਬੇ ਦੀਆਂ ਮੱਖ ਰਾਜਸੀ ਪਾਰਟੀਆਂ ਪੰਜਾਬੀਆਂ ਦੇ ਮਸਲੇ ਹਲ ਕਰਨ ਦੀ ਥਾਂ ਰੈਲੀਆਂ ਕਰਨ ਵਿੱਚ ਰੁਝੀਆਂ ਹੋਈਆਂ ਹਨ| ਇਹਨਾਂ ਰੈਲੀਆਂ ਵਿੱਚ ਦੋਵਾਂ ਪਾਰਟੀਆਂ ਵਲੋਂ ਇਕ ਦੂਜੇ ਉਪਰ ਅਨੇਕਾਂ ਇਲਜਾਮ ਲਗਾਏ ਜਾ ਰਹੇ ਹਨ ਪਰੰਤੂ ਇਹਨਾਂ ਪਾਰਟੀਆਂ ਦੇ ਆਗੂ ਪੰਜਾਬ ਦੀ ਮੌਜੂਦਾ ਹਾਲਤ ਬਾਰੇ ਨਹੀਂ ਸੋਚ ਰਹੇ|
ਉਹਨਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਇੰਡਸਟਰੀ ਦਾ ਬੁਰਾ ਹਾਲ ਹੋ ਗਿਆ ਹੈ, ਉਦਯੋਗ ਹੋਰਨਾਂ ਰਾਜਾਂ ਵਲ ਜਾ ਰਹੇ ਹਨ, ਪ੍ਰਾਪਰਟੀ ਦਾ ਕੰਮ ਵੀ ਘੱਟ ਗਿਆ ਹੈ, ਐਨ ਆਰ ਆਈ ਪੰਜਾਬ ਵਿੱਚ ਆਉਣ ਤੋਂ ਡਰ ਰਹੇ ਹਨ, ਬੇਰੁਜਗਾਰੀ ਬਹੁਤ ਵੱਧ ਰਹੀ ਹੈ, ਕਿਸਾਨ ਆਤਮ ਹੱਤਿਆਵਾਂ ਕਰ ਰਹੇ ਹਨ, ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ|
ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਵੀ ਸਿਆਸਤ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਰਾਜਸੀ ਆਗੂਆਂ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ|

Leave a Reply

Your email address will not be published. Required fields are marked *