ਪੰਜਾਬੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਸਰਕਾਰ ਵੱਚਨਬੱਧ: ਕਾਹਲੋਂ

ਐਸ.ਏ.ਐਸ.ਨਗਰ, 23 ਦਸੰਬਰ (ਸ.ਬ.) ਵਾਰਡ ਨੰਬਰ 18 ਵਿੱਚ ਐਮ ਸੀ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਪੇਵਰ ਬਲਾਕ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਉਪਰ 11.7 ਲੱਖ ਰੁਪਏ ਦੀ ਲਾਗਤ ਆਵੇਗੀ| ਇਸ ਮੌਕੇ ਕੰਮ ਦਾ ਉਦਘਾਟਨ ਮਨਜੀਤ ਸਿੰਘ ਨੇ ਟੱਕ ਲਗਾ ਕੇ ਕੀਤਾ| ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਸਿਘ ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਆਹਿਮ ਉਪਰਾਲੇ ਕੀਤੇ ਜਾ ਰਹੇ ਹਨ| ਉਹਨਾਂ ਕਿਹਾ ਕਿ ਪੰਜਾਬ ਦਾ ਜਿੰਨਾ ਵਿਕਾਸ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਇਆ ਹੈ, ਉਨ੍ਹਾਂ ਹੋਰ ਕਿਸੇ ਸਰਕਾਰ ਦੇ ਸਮੇਂ ਨਹੀਂ ਹੋਇਆ| ਉਹਨਾਂ ਕਿਹਾ ਕਿ ਬਾਦਲ ਸਰਕਾਰ ਪੰਜਾਬੀਆਂ ਦੇ ਮਸਲੇ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਮਸਲੇ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ|
ਇਸ ਮੌਕੇ ਆਰ ਪੀ ਬਾਂਸਲ, ਐਸ ਐਸ ਕਾਹਲੋਂ, ਅਜੀਤ ਸਿੰਘ, ਆਰ ਜੀ ਸ਼ਰਮਾ, ਬਚਨ ਸਿੰਘ ਗੁਰਪ੍ਰੀਤ ਸਿੰਘ, ਕਪੂਰ ਚੰਦ ਸਿੰਗਲਾ ਵੀ ਮੌਜੂਦ ਸਨ|

Leave a Reply

Your email address will not be published. Required fields are marked *