ਪੰਜਾਬੀ ਗਾਇਕ ਹਨੀ ਸਿੰਘ ਅਤੇ ਟੀ-ਸੀਰਿਜ਼ ਦੇ ਮਾਲਕ ਭੂਸ਼ਣ ਕੁਮਾਰ ਨੂੰ ਸੰਮਨ ਕਰੇ ਨਾਰਕੋਟਿਕਸ ਬਿਊਰੋ : ਪੰਡਤ ਰਾਓ ਧਰੇਨਵਰ

ਪੰਜਾਬੀ ਗਾਇਕ ਹਨੀ ਸਿੰਘ ਅਤੇ ਟੀ-ਸੀਰਿਜ਼ ਦੇ ਮਾਲਕ ਭੂਸ਼ਣ ਕੁਮਾਰ ਨੂੰ ਸੰਮਨ ਕਰੇ ਨਾਰਕੋਟਿਕਸ ਬਿਊਰੋ : ਪੰਡਤ ਰਾਓ ਧਰੇਨਵਰ 
ਐਸ.ਏ.ਐਸ. ਨਗਰ, 18 ਸਤੰਬਰ (ਸ.ਬ.) ਪੰਜਾਬੀ ਮਾਂ ਬੋਲੀ ਲਈ ਆਪਣੀ ਆਵਾਜ ਉਠਾਉਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਨਾਰਕੋਟਿਕਸ ਕੰਟਰੋਲ ਬਿਓਰੋ, ਨਵੀਂ ਦਿੱਲੀ ਦੇ ਡਾਇਰੈਕਟਰ ਜਨਰਲ ਅਤੇ ਨਾਰਕੋਟਿਕਸ ਕੰਟਰੋਲ ਬਿਓਰੋ, ਮੁੰਬਈ ਦੇ ਜੋਨਲ ਡਾਇਰੈਕਟਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬੀ ਗਾਇਕ ਹਨੀ ਸਿੰਘ ਅਤੇ ਟੀ-ਸੀਰਿਜ਼ ਦੇ ਮਾਲਕ ਭੂਸ਼ਣ ਕੁਮਾਰ ਨੂੰ ਸੰਮਨ ਭੇਜ ਕੇ ਸ਼ਰਾਬ ਅਤੇ ਹੋਰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਗਾਉਣ ਖਿਲਾਫ ਕਾਰਵਾਈ ਕੀਤੀ ਜਾਵੇ|
ਆਪਣੇ ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਪੰਜਾਬੀ ਗਾਇਕ ਹਨੀ ਸਿੰਘ ਅਤੇ ਟੀ-ਸੀਰਿਜ ਦੇ ਮਾਲਕ ਭੂਸ਼ਣ ਕੁਮਾਰ ਵਲੋਂ ਸ਼ਰਾਬ ਅਤੇ ਹੋਰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਗਾਉਣ ਅਤੇ ਰਿਕਾਰਡ ਕਰਨ ਸੰਬੰਧੀ ਦੋਵਾਂ ਨੂੰ ਸੰਮਨ ਭੇਜ ਕੇ ਉਨ੍ਹਾਂ ਤੋਂ ਪੁੜਤਾਲ ਕੀਤੀ ਜਾਵੇ ਕਿ  ਉਨ੍ਹਾਂ ਕਿਸ ਮਕਸਦ ਨਾਲ ਅਜਿਹੇ ਗਾਣੇ ਗਾਏ ਅਤੇ ਰਿਕਾਰਡ ਕੀਤੇ ਹਨ| ਉਹਨਾ ਲਿਖਿਆ ਹੈ ਕਿ ਅਜਿਹੇ ਗਾਣੇ ਤਿਆਰ ਕੀਤੇ ਜਾਣ ਨਾਲ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਯਮਾਂ ਦੀ ਉਲੰਘਣਾ ਹੁੰਦੀ ਹੈ|
ਉਹਨਾਂ ਕਿਹਾ ਕਿ ਅਜਿਹੇ ਡਰਗਸ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਨੌਜਵਾਨ ਵਰਗ ਨੂੰ ਪ੍ਰਭਾਵਿਤ ਕਰਕੇ ਉਹਨਾਂ ਨੂੰ ਸਮਾਜ ਵਿਰੋਧੀ ਕਾਰਵਾਈਆਂ ਲਈ ਪ੍ਰੇਰਿਤ ਕਰਦੇ ਹਨ ਇਸ ਲਈ ਅਜਿਹੇ ਗੀਤ ਗਾਉਣ ਅਤੇ ਤਿਆਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ| ਉਹਨਾਂ ਲਿਖਿਆ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 22 ਜੁਲਾਈ 2019 ਦੇ ਹੁਕਮ ਅਨੁਸਾਰ ਅਜਿਹੇ ਨਸ਼ੀਲੇ ਪਦਾਰਥਾਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਜਨਤਕ ਤੌਰ ਤੇ ਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ| 

Leave a Reply

Your email address will not be published. Required fields are marked *