ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ ਵੱਲੋਂ ਧਰਨਾ ਜਾਰੀ

ਪਟਿਆਲਾ, 11 ਸਤੰਬਰ (ਬਿੰਦੂ ਸ਼ਰਮਾ) ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਵਾਈਸ ਚਾਂਸਲਰ ਦੀ ਰਿਹਾਇਸ਼ ਅੱਗੇਦਿੱਤਾ ਜਾ ਰਿਹਾ ਧਰਨਾ ਜਾਰੀ ਹੈ ਅਤੇ ਇਸ ਦੌਰਾਨ ਦੁਪਹਿਰ 12 ਤੋਂ 1 ਵਜੇ ਤੱਕ ਧਰਨਾ ਦਿੱਤਾ ਗਿਆ| 
ਸੰਘ ਦੇ ਬੁਲਾਰੇ ਨੇ ਦੱਸਿਆ ਕਿ ਇਹ ਧਰਨਾ ਅਧਿਆਪਕਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਦੀ ਅਦਾਇਗੀ ਸਮੇਂ ਸਿਰ ਨਾ ਹੋਣ, ਪਿਛਲੇ ਪੰਜ ਮਹੀਨਿਆਂ ਦੀਆਂ ਐਨਪੀਐਸ ਅਤੇ ਜੀਪੀਐਫ ਦੀਆਂ ਕਟੌਤੀਆਂ ਸਬੰਧਿਤ ਖਾਤਿਆਂ ਵਿੱਚ ਜਮਾ ਨਾ ਹੋਣ, ਕੈਰਿਅਰ ਅਡਵਾਂਸਮੈਂਟ ਸਕੀਮ ਅਧੀਨ ਅਧਿਆਪਕਾਂ ਦੀਆਂ ਬਣਦੀਆਂ ਤਰੱਕੀਆਂ ਦਾ ਸ਼ਡਿਊਲ ਜਾਰੀ ਕਰਵਾਉਣ ਲਈ ਅਤੇ ਅਧਿਆਪਕਾਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦਰਮਿਆਨ ਹੋਏ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਦਿੱਤਾ ਜਾ ਰਿਹਾ ਹੈ|

Leave a Reply

Your email address will not be published. Required fields are marked *