ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦਾ ਵਿਸ਼ੇਸ਼ ਸਮਾਗਮ ਭਲਕੇ

ਐਸ ਏ ਐਸ ਨਗਰ, 15 ਮਾਰਚ (ਸ.ਬ.) ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬੀ ਸ਼ਾਇਰਾ ਜਗਦੀਪ ਕੌਰ ਨੂਰਾਨੀ ਦੇ ਕਾਵਿ-ਸੰਗ੍ਰਹਿ ਸੱਚ ਸੁਣਾਇਸੀ ਦਾ ਲੋਕ-ਅਰਪਣ ਅਤੇ ਵਿਚਾਰ-ਚਰਚਾ ਕਰਨ ਲਈ ਇੱਕ ਵਿਸ਼ੇਸ਼ ਸਮਾਗਮ 16 ਮਾਰਚ ਨੂੰ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿੱਚ ਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ, ਜਨਰਲ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਦਸਿਆ ਕਿ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਪਦਮਸ੍ਰੀ ਡਾ. ਸੁਰਜੀਤ ਪਾਤਰ (ਚੇਅਰਮੈਨ, ਪੰਜਾਬ ਕਲਾ ਪਰਿਸ਼ਦ) ਹੋਣਗੇ|
ਪੁਸਤਕ ਉਪਰ ਪਰਚਾ ਡਾ. ਬਲਜੀਤ ਸਿੰਘ ਪੇਸ਼ ਕਰਨਗੇ| ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਡਾ. ਲਾਭ ਸਿੰਘ ਖੀਵਾ, ਮਨਮੋਹਨ ਸਿੰਘ ਦਾਊਂ ਅਤੇ ਪ੍ਰਿੰ. ਗੁਰਦੇਵ ਕੌਰ ਪਾਲ ਹੋਣਗੇ|

Leave a Reply

Your email address will not be published. Required fields are marked *