ਪੰਜਾਬੀ ਸਾਹਿਤ ਸਭਾ ਦੀ ਮੀਟਿੰਗ 19 ਜਨਵਰੀ ਨੂੰ

ਐਸ ਏ ਐਸ ਨਗਰ, 15 ਜਨਵਰੀ (ਸ.ਬ.) ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਹੀਨਾਵਾਰ ਇਕੱਤਰਤਾ 19 ਜਨਵਰੀ ਨੂੰ ਸ਼ਾਮ 4 ਵਜੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ -7 ਮੁਹਾਲੀ ਵਿੱਚ ਹੋਵੇਗੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੀ ਪ੍ਰੈਸ ਸਕੱਤਰ ਨਰਿੰਦਰ ਕੌਰ ਨਸਰੀਨ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੁਰਿੰਦਰ ਸਿੰਘ, ਪੰਜਾਬੀ ਟ੍ਰਿਬਿਊਨ ਅਜੋਕੇ ਸਮੇਂ ਵਿੱਚ ਪੱਤਰਕਾਰੀ ਦੀ ਭੂਮਿਕਾ ਬਾਰੇ ਗੱਲਬਾਤ ਕਰਨਗੇ| ਇਸ ਮੌਕੇ ਪ੍ਰਸਿੱਧ ਲੇਖਿਕਾ ਤਾਰਨ ਗੁਜਰਾਲ ਆਪਣੀ ਨਵਲਿੱਖਤ ਕਹਾਣੀ ਸੁਣਾਉਣਗੇ ਅਤੇ ਹਾਜ਼ਿਰ ਕਵੀਆਂ ਦਾ ਕਲਾਮ ਵੀ ਹੋਵੇਗਾ| ਇਸ ਮੌਕੇ ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ, ਡਾ. ਜਨਰਲ ਸਕੱਤਰ ਸਵੈਰਾਜ ਸੰਧੂ ਵੀ ਮੌਜੂਦ ਸਨ

Leave a Reply

Your email address will not be published. Required fields are marked *