ਪੰਜਾਬ ਕਾਂਗਰਸ ਦੇ ਸਾਂਸਦਾ ਅਤੇ ਵਿਧਾਇਕਾਂ ਨੇ ਦਿੱਲੀ ਦੇ ਜੰਤਰ ਮੰਤਰ ਵਿੱਚ ਦਿੱਤਾ ਧਰਨਾ, ਸਿਮਰਜੀਤ ਸਿੰਘ ਬੈਂਸ, ਸੁਖਪਾਲ ਸਿੰਘ ਖਹਿਰਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਹੋਏ ਸ਼ਾਮਲ ਰਾਸ਼ਟਰਪਤੀ ਵਲੋਂ ਮੁਲਾਕਾਤ ਦਾ ਸਮਾਂ ਨਾ ਦਿੱਤੇ ਜਾਣ ਕਾਰਨ ਪੰਜਾਬ ਅਤੇ ਕਿਸਾਨਾਂ ਦੇ ਹਿਤਾਂ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਦਿੱਤਾ ਧਰਨਾ


ਨਵੀਂ ਦਿੱਲੀ, 4 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਲੋਂ ਜੰਤਰ ਮੰਤਰ ਵਿਖੇ ਧਰਨਾ ਲਗਾਇਆ ਗਿਆ| ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿਨ  ਖੇਤੀ ਬਿਲਾਂ ਦੇ ਖਿਲਾਫ ਪੰਜਾਬ ਵਿਧਾਨਸਭਾ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਚਾਰ             ਖੇਤੀ ਸੋਧ ਬਿਲਪੰਜਾਬ ਦੇ ਰਾਜਪਾਲ ਵਲੋਂ ਰਾਸ਼ਟਰਪਤੀ ਕੋਲ ਨਾ ਭੇਜਣ ਅਤੇ ਰਾਸ਼ਟਰਪਤੀ ਵਲੋਂ ਇਸ ਮੁੱਦੇ ਤੇ ਮੁਲਾਕਾਤ ਲਈ ਸਮਾਂ ਨਾ ਦਿੱਤੇ ਜਾਣ ਦੇ ਵਿਰੋਧ ਵਿੱਚ ਅੰਜ ਇਹ ਧਰਨਾ ਲਗਾਇਆ ਗਿਆ ਹੈ| ਇਸ ਧਰਨੇ ਵਿੱਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ-ਨਾਲ ਪੰਜਾਬੀ ਏਕਤਾ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਸ਼ਾਮਲ ਹੋਏ| 
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਅਤੇ ਸੂਬੇ ਦੇ ਕਿਸਾਨਾਂ ਦੀ ਰਾਖੀ ਲਈ ਸਾਰੇ ਇੱਕਜੁਟ ਹਨ| ਆਮ ਆਦਮੀ ਪਾਰਟੀ ਬਾਰੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਧਰਨੇ ਵਿੱਚ ਸ਼ਾਮਲ ਨਾ ਹੋਣ ਦਾ ਦਬਾਅ ਸੀ ਕਿਉਂਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੋਧ ਬਿੱਲ ਪਾਸ ਨਹੀਂ ਕੀਤੇ ਗਏ| 
ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ ਤੇ ਵੀ ਗੰਭੀਰ ਚਿੰਤਾ ਜ਼ਾਹਰ ਕੀਤੀ| ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦੀ ਇਸ ਵਿੱਚ ਨਿਭਾਉਣ ਨਾਲੀ ਕੋਈ ਭੂਮਿਕਾ ਨਹੀਂ ਹੈ, ਉਨ੍ਹਾਂ ਨੂੰ ਹੁਣ ਤੱਕ ਇਹ ਬਿੱਲ ਰਾਸ਼ਟਰਪਤੀ ਨੂੰ ਭੇਜ ਦੇਣੇ ਚਾਹੀਦੇ ਸਨ ਅਤੇ ਅਜਿਹੇ ਮਸਲਿਆਂ ਵਿੱਚ ਉਹ ਤਾਂ ਮਹਿਜ਼ ਪੋਸਟ-ਬਾਕਸ ਹੀ ਹਨ ਪਰੰਤੂ ਉਨ੍ਹਾਂ ਨੇ ਅਜੇ ਤੱਕ ਬਿੱਲ ਅੱਗੇ ਕਿਉਂ ਨਹੀਂ          ਭੇਜੇ?
ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਸੌਂਪੇ ਗਏ ਇਕ ਹੋਰ ਬਿੱਲ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫਿਕੇਸ਼ਨ) ਨੂੰ ਅਜੇ ਵੀ ਰੋਕੀ ਬੈਠੇ ਹਨ|
ਇਸਤੋਂ ਪਹਿਲਾਂ ਰਾਜਘਾਟ ਵਿਖੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਅਤੇ ਪੰਜਾਬ ਦੇ ਵਿਧਾਇਕਾਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਇਨਕਾਰ ਕਰਨ ਤੇ ਅਫਸੋਸ ਜ਼ਾਹਰ ਕੀਤਾ, ਜਿਨ੍ਹਾਂ ਨੇ ਸੂਬੇ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਸੀ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਉਹ ਰਾਸ਼ਟਰ ਦੇ ਮੁਖੀ ਹਨ ਅਤੇ ਅਸੀਂ ਪੰਜਾਬ ਵਿੱਚ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਸੀ|
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਨਾਲ ਵਤੀਰਾ ਪੂਰੀ ਤਰ੍ਹਾਂ ਗਲਤ ਹੈ| ਉਨ੍ਹਾਂ ਕਿਹਾ ਕਿ ਸੂਬੇ ਨੂੰ ਮਾਰਚ ਮਹੀਨੇ ਤੋਂ ਜੀ.ਐਸ.ਟੀ. ਦੀ ਅਦਾਇਗੀ ਨਹੀਂ ਕੀਤੀ ਗਈ ਅਤੇ ਸੰਵਿਧਾਨਕ ਗਾਰੰਟੀ ਦਾ 10,000 ਕਰੋੜ ਰੁਪਏ ਅਜੇ ਵੀ ਬਕਾਇਆ ਹੈ| ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਆਫਤ ਰਾਹਤ ਫੰਡ ਵੀ ਬੰਦ ਕੀਤਾ ਜਾ ਚੁੱਕਾ ਹੈ| ਉਨ੍ਹਾਂ ਕਿਹਾ,”ਸਾਡੇ ਕੋਲ ਪੈਸਾ ਨਹੀਂ ਹੈ, ਸਾਡੇ ਕੋਲ ਭੰਡਾਰ ਮੁੱਕ ਗਏ ਹਨ|” ਉਨ੍ਹਾਂ ਕਿਹਾ,”ਅਸੀਂ ਇਸ ਸਥਿਤੀ ਵਿੱਚ ਕਿਵੇਂ ਬਚ ਸਕਦੇ ਹਾਂ?” 
ਮੁੱਖ ਮੰਤਰੀ ਨੇ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਇਕ ਵਾਰ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਪੁੱਛਿਆ ਸੀ ਕਿ ਉਹ ਪੰਜਾਬ ਵਿੱਚ ਅਕਾਲੀਆਂ ਨੂੰ ਵੱਧ ਤਵੱਜੋਂ ਕਿਉਂ ਦਿੰਦੇ ਹਨ ਤਾਂ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਸੀ ਕਿ ਕੇਂਦਰ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਉਹ ਸਾਰਿਆਂ ਨਾਲ ਇਕੋ ਜਿਹਾ ਰਵੱਈਆ ਅਪਣਾਉਂਦੇ ਹਨ| ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਮੌਜੂਦਾ ਕੇਂਦਰ ਸਰਕਾਰ ਵੀ ਸੂਬਾ ਸਰਕਾਰ ਪ੍ਰਤੀ ਇਹੀ ਪਹੁੰਚ ਅਪਣਾਉਂਦੀ|
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਪਣੇ ਸਿਆਸੀ ਹਿੱਤਾਂ ਲਈ ਕੇਂਦਰੀ ਕਾਨੂੰਨਾਂ ਤੇ ਪਾਖੰਡਬਾਜ਼ੀ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਮੁੜ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਪਾ ਲੈਣਗੇ|

Leave a Reply

Your email address will not be published. Required fields are marked *