ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕਾ ਨਿਯਮਾਂਵਲੀ 2018 ਪੰਜਾਬੀ ਵਿੱਚ ਜਾਰੀ

ਐਸ. ਏ. ਐਸ ਨਗਰ, 12 ਜੁਲਾਈ (ਸ.ਬ.) ਪੰਜਾਬ ਦੇ ਗਤਕਾ ਖਿਡਾਰੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਪੰਜਾਬੀ ਭਾਸ਼ਾ ਵਿੱਚ ਗਤਕਾ ਨਿਯਮਾਂਵਲੀ-2018 (ਰੂਲ ਬੁੱਕ) ਪ੍ਰਕਾਸ਼ਿਤ ਕੀਤੀ ਗਈ ਜਿਸ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਰਿਲੀਜ਼ ਕੀਤਾ ਗਿਆ| ਇਸ ਮੌਕੇ ਉਨਾਂ ਦਾ ਸਾਥ ਰਜਿੰਦਰ ਸਿੰਘ ਸੋਹਲ ਪ੍ਰਧਾਨ ਗਤਕਾ ਐਸੋਸੀਏਸ਼ਨ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਵਾਈਸ ਪ੍ਰਧਾਨ ਹਰਸ਼ਦ ਡਾਲੀ ਵੱਲੋਂ ਦਿੱਤਾ ਗਿਆ| ਇਸ ਮੌਕੇ ਬੋਲਦਿਆ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾ ਅਤੇ ਖਿਡਾਰੀਆਂ ਨੂੰ ਉਪਰ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਸਨ ਅਤੇ ਖਿਡਾਰੀਆਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ| ਉਨ੍ਹਾਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਖੇਡ ਗਤਕਾ ਨੂੰ ਉਸਦਾ ਬਣਦਾ ਮਾਣ ਦਿਵਾਉਣ ਲਈ ਉਹ ਪੂਰੀ ਸੁਹਿਰਦਤਾ ਨਾਲ ਐਸੋਸੀਏਸ਼ਨ ਦਾ ਸਾਥ ਦੇਣਗੇ| ਪੰਜਾਬੀ ਭਾਸ਼ਾ ਵਿੱਚ ਰੂਲ ਬੁੱਕ ਛਪਣ ਨਾਲ ਕੋਚਾਂ ਤੇ ਖਿਡਾਰੀਆਂ ਨੂੰ ਫਾਇਦਾ ਮਿਲੇਗਾ ਅਤੇ ਉਹ ਆਪਣੀ ਮਾਂ ਬੋਲੀ ਨਿਯਮਾਂਵਲੀ ਪੰਜਾਬੀ ਨੂੰ ਚੰਗੀ ਤਰ੍ਹਾਂ ਸਮਝ ਸਕਣਗੇ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਜਗਕਿਰਨ ਕੌਰ ਵੜੈਚ ਜੁਆਇੰਟ ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ, ਜਗਦੀਸ਼ ਸਿੰਘ ਕੁਰਾਲੀ ਕੁਆਰਡੀਨੇਟ ਪੰਜਾਬ ਗਤਕਾ ਐਸੋਸੀਏਸ਼ਨ ਜਸਵਿੰਦਰ ਸਿੰਘ ਪਾਬਲਾ ਸ਼ੋਸ਼ਲ ਮੀਡਿਆ ਇੰਚਾਰਜ਼ ਪੰਜਾਬ ਗਤਕਾ ਐਸੋਸੀਏਸ਼ਨ ਆਦਿ ਵੀ ਮੌਜੂਦ ਸਨ|

Leave a Reply

Your email address will not be published. Required fields are marked *