ਪੰਜਾਬ ਗੋਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਐਸ ਏ ਐਸ ਨਗਰ, 2 ਅਕਤੂਬਰ (ਸ.ਬ.) ਪੰਜਾਬ ਗੋਰਮਿੰਟ ਪੈਨਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ 3 ਅਕਤੂਬਰ ਨੂੰ ਰੋਜ ਗਾਰਡਨ ਫੇਜ 3 ਬੀ 2 ਵਿਖੇ ਹੋ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੋਹਨ ਸਿੰਘ ਨੇ ਦਸਿਆ ਕਿ ਇਸ ਮੀਟਿੰਗ ਵਿਚ ਪੈਨਸ਼ਨਰਾਂ ਨੂੰ ਪੇਸ਼ ਸਮਸਿਆਵਾਂ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ, ਜਿਸ ਕਰਕੇ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ|
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰਘਬੀਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *