ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਐਸ ਏ ਐਸ ਨਗਰ, 26 ਅਪ੍ਰੈਲ (ਸ.ਬ.) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿੱਚ ਹੋਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਮੋਹਨ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ 1 ਮਈ ਨੂੰ ਮਜਦੂਰ ਦਿਵਸ ਮੌਕੇ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ| ਉਹਨਾਂ ਦੱਸਿਆ ਕਿ ਇਹ ਰੋਸ ਰੈਲੀ 1 ਮਈ ਨੂੰ ਫੇਜ਼ 3ਬੀ 1 ਦੇ ਰੋਜ ਗਾਰਡਨ ਵਿੱਚ ਸਵੇਰੇ 10 ਵਜੇ ਹੋਵੇਗੀ| ਇਸ ਮੌਕੇ ਮਜਦੂਰ ਦਿਵਸ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿਤੀ ਜਾਵੇਗੀ| ਉਹਨਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਅਤੇ ਡੀ ਏ ਦੀਆਂ ਬਕਾਇਆ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ|

Leave a Reply

Your email address will not be published. Required fields are marked *