ਪੰਜਾਬ ਜਲ ਸਰੋਤ ਸਾਂਝੀ ਮੁਲਾਜਮ ਐਕਸ਼ਨ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਐਸ ਏ ਐਸ ਨਗਰ, 15 ਮਾਰਚ (ਸ.ਬ.) ਪੰਜਾਬ ਜਲ ਸਰੋਤ ਸਾਂਝੀ ਮੁਲਾਜਮ ਐਕਸ਼ਨ ਕਮੇਟੀ ਵਲੋਂ ਲਗਾਤਾਰ ਨੌਵੇਂ ਦਿਨ ਸਰਕਲ ਦਫਤਰ ਅੱਗੇ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤਕ ਜਨਵਰੀ ਅਤੇ ਫਰਵਰੀ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਗਈ, ਜਿਸ ਕਾਰਨ ਇਹ ਮੁਲਾਜਮ ਆਰਥਿਕ ਤੰਗੀ ਦਾ ਸ਼ਿਕਾਰ ਹੋ ਗਏ ਹਨ| ਹੁਣ ਤਾਂ ਇਹਨਾਂ ਨੂੰ ਦੁਕਾਨਦਾਰਾਂ ਨੇ ਵੀ ਉਧਾਰ ਸਮਾਨ ਦੇਣ ਤੋਂ ਮਨਾ ਕਰ ਦਿੱਤਾ ਹੈ ਜਿਸ ਕਾਰਨ ਇਹ ਮੁਲਾਜਮ ਬਹੁਤ ਪ੍ਰੇਸ਼ਾਨ ਹੋ ਰਹੇ ਹਨ| ਉਹਨਾਂ ਮੰਗ ਕੀਤੀ ਕਿ ਮੁਲਾਜਮਾਂ ਦੀ ਤਨਖਾਹ ਤੁਰੰਤ ਦਿੱਤੀ ਜਾਵੇ|
ਇਸ ਮੌਕੇ ਰਜਿੰਦਰ ਕੌਰ ਮਾਹਲ, ਮੇਜਰ ਸਿੰਘ, ਸੰਜੀਵ ਕੁਮਾਰ, ਆਸਾ ਰਾਮ, ਬਲਕਾਰ ਸਿੰਘ, ਅਸਵਨੀ ਕੁਮਾਰ, ਕੁਲਜੀਤ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ ਅਤੇ ਮਨੀਸ਼ ਕੁਮਾਰ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *