ਪੰਜਾਬ ਡੀ ਸੀ ਦਫਤਰ ਕਰਮਚਾਰੀ ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਮ ਡੀ ਸੀ ਨੂੰ ਪੱਤਰ

ਐਸ ਏ ਐਸ ਨਗਰ, 21 ਜੁਲਾਈ (ਸ.ਬ.) ਪੰਜਾਬ ਰਾਜ (ਡੀ ਸੀ) ਦਫਤਰ ਕਰਮਚਾਰੀ ਯੂਨੀਅਨ ਦੀ ਜਿਲ੍ਹਾ ਇਕਾਈ ਦੇ ਇੱਕ ਵਫਦ ਨੇ ਸੰਸਥਾ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੁਲਾਕਾਤ ਕੀਤੀ ਅਤੇ ਡੀ ਸੀ ਨੂੰ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਦਿੱਤਾ|
ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਯੂਨੀਅਨ ਦੇ  ਚੇਅਰਮੈਨ ਓਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਦੀ ਨਵੀਂ ਕਾਂਗਰਸ ਸਰਕਾਰ ਤੋਂ ਮੁਲਾਜਮਾਂ ਨੂੰ ਕਾਫੀ ਉਮੀਦਾਂ ਹਨ ਪਰ ਚਾਰ ਮਹੀਨੇ ਬੀਤਣ ਦੇ ਬਾਅਦ ਵੀ ਮੁਲਾਜਮਾਂ ਦੀਆਂ ਉਮੀਦਾਂ ਤੇ ਸਰਕਾਰ ਪੂਰੀ ਉਤਰਦੀ ਨਹੀਂ ਦਿਖਾਈ ਦੇ ਰਹੀ| ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਪਿੱਛੇ ਹੱਟ ਰਹੀ ਹੈ|
ਉਹਨਾਂ ਕਿਹਾ ਕਿ ਡੀ ਸੀ ਦਫਤਰਾਂ ਵਿੱਚ ਸਟਾਫ ਦੀ ਭਾਰੀ ਘਾਟ ਹੈ, ਮੁਲਾਜਮਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ| ਉਹਨਾਂ ਮੰਗ ਕੀਤੀ ਕਿ ਡੀ ਸੀ ਦਫਤਰਾਂ ਵਿੱਚ ਸਟਾਫ ਦੀ ਘਾਟ ਪੂਰੀ ਕੀਤੀ ਜਾਵੇ, ਨਵੀਂ ਭਰਤੀ ਕੀਤੀ ਜਾਵੇ, ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਰੱਖੀ ਜਾਵੇ|
ਉਹਨਾਂ ਚਿਤਾਵਨੀ ਦਿਤੀ ਕਿ ਜੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਦੀ 24 ਜੁਲਾਈ ਦੀ ਮੀਟਿੰਗ ਵਿੱਚ ਹੜਤਾਲ ਦਾ ਫੈਸਲਾ ਕੀਤਾ ਜਾਵੇਗਾ|
ਇਸ ਮੌਕੇ ਯੂਨੀਅਨ ਦੇ ਜਿਲ੍ਹਾ ਐਸ ਏ ਐਸ ਨਗਰ ਇਕਾਈ ਦੇ ਪ੍ਰਧਾਨ ਅਸ਼ੋਕ ਕੁਮਾਰ, ਚੇਅਰਮੈਨ ਕੁਲਦੀਪ ਚੰਦ, ਸੀਨੀਅਰ ਮੀਤ ਪ੍ਰਧਾਨ  ਸ੍ਰੀਮਤੀ ਸੁਨੀਤਾ ਰਾਣੀ, ਖਜਾਨਚੀ ਜਸਵੰਤ ਸਿੰਘ, ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ ਵੀ ਮੌਜੂਦ ਸਨ|

Leave a Reply

Your email address will not be published. Required fields are marked *