ਪੰਜਾਬ ਡੈਮੋਕ੍ਰੇਟਿਕ ਪਾਰਟੀ ਵਲੋਂ ਨਗਰ ਨਿਗਮ ਚੋਣਾਂ ਲਈ ਜਿਲ੍ਹਾ ਡੈਮੋਕ੍ਰੇਟਿਕ ਕਮੇਟੀ ਦਾ ਗਠਨ
ਐਸ਼ਏ 7 ਜਨਵਰੀ (ਸ਼ਬ ਪੰਜਾਬ ਡੈਮੋਕ੍ਰੇਟਿਕ ਪਾਰਟੀ ਵਲੋਂ ਮੁਹਾਲੀ ਨਗਰ ਨਿਗਮ ਚੋਣਾਂ ਲਈ ਜਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਅਮਰਜੀਤ ਸਿੰਘ ਵਾਲੀਆ ਨੂੰ ਪ੍ਰਧਾਨ, ਬਲਵਿੰਦਰ ਸਿੰਘ ਬੱਲੀ ਤੇ ਰਵਿੰਦਰ ਕੌਰ ਗਿੱਲ ਨੂੰ ਵਾਈਸ ਪ੍ਰਧਾਨ, ਗੁਰਬਖਸ਼ ਸਿੰਘ ਨੂੰ ਜਨਰਲ ਸਕੱਤਰ, ਹਰਪਾਲ ਸਿੰਘ ਨੂੰ ਸਕੱਤਰ, ਨਰਿੰਦਰ ਸਿੰਘ ਨੂੰ ਜੁਆਇੰਟ ਜਨਰਲ ਸਕੱਤਰ, ਮਲਕੀਅਤ ਸਿੰਘ ਨੂੰ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ।
ਪਾਰਟੀ ਦੇ ਪ੍ਰਧਾਨ ਸ੍ਰ. ਗੁਰਕਿਰਪਾਲ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗਡ?੍ਹ ਨਾਲ ਮਿਲ ਕੇ ਮੁਹਾਲੀ ਨਗਰ ਨਿਗਮ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਤੇ ਪਾਰਟੀ ਸਾਫ਼ ਸੁਥਰੇ ਢੰਗ ਨਾਲ ਚੋਣ ਲੜੇਗੀ।
ਇਸ ਮੌਕੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਵਿਨੋਦ ਪਾਠਕ, ਮੀਤ ਪ੍ਰਧਾਨ ਡਾ. ਹਰਜਿੰਦਰ ਹੈਰੀ, ਮੈਡਮ ਭੁਪਿੰਦਰ ਕੌਰ, ਸਕੱਤਰ ਰਾਜਿੰਦਰ ਰੇਨੂੰ, ਸੰਦੀਪ ਕੌਰ, ਸੁਮਨ ਸ਼ਰਮਾ, ਮਨਪ੍ਰੀਤ ਕੌਰ ਵੀ ਹਾਜ਼ਰ ਸਨ।