ਪੰਜਾਬ ਦਾ ਮੁੱਖ ਮੰਤਰੀ ਬਣਨ ਦੇ ਮੁੱਦੇ ਤੇ ਕੇਜਰੀਵਾਲ ਨੇ ਦਿੱਤੀ ਸਫ਼ਾਈ

ਨਵੀਂ ਦਿੱਲੀ, 11 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਤਾਕਤ ਦਿਖਾਉਣ ਲਈ ਉਤਰੀ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਇਕ ਵੱਡਾ ਬਿਆਨ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਸਮੇਤ ਦਿੱਲੀ ਦੀ ਸਿਆਸਤ ਵਿੱਚ ਕਾਫੀ ਹਲਚਲ ਸ਼ੁਰੂ ਹੋ ਗਈ ਹੈ| ਸਿਸੋਦੀਆ ਦੇ ਬਿਆਨ ਤੇ ਵੱਧ ਰਹੇ ਵਿਵਾਦ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਫਾਈ ਦਿੱਤੀ ਕਿ ਉਹ ਦਿੱਲੀ ਛੱਡ ਕੇ ਨਹੀਂ ਜਾ ਰਹੇ ਹਨ| ਉਹ ਦਿੱਲੀ ਦੇ ਮੁੱਖ ਮੰਤਰੀ ਹਨ ਤੇ ਇਥੇ ਹੀ ਰਹਿਣਗੇ| ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਹੀਂ ਬਣ ਸਕਦੇ| ਉਹ ਦਿੱਲੀ ਦੇ ਲੋਕਾਂ ਲਈ ਸਮਰਪਿਤ ਹਨ| ਮੁਹਾਲੀ ਨੇੜੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਸੀ ਪੰਜਾਬ ਦੇ ਵੋਟਰ ਇਹ ਮੰਨ ਕੇ ਵੋਟ ਦੇਣ ਕਿ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਉਣਾ ਹੈ|

Leave a Reply

Your email address will not be published. Required fields are marked *