ਪੰਜਾਬ ਦਾ ਵਿਕਾਸ ਬਾਦਲ ਸਰਕਾਰ ਸਮੇਂ ਹੀ ਹੋਇਆ : ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

ਪੰਜਾਬ ਦਾ ਵਿਕਾਸ ਬਾਦਲ ਸਰਕਾਰ ਸਮੇਂ ਹੀ ਹੋਇਆ : ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ
ਅਕਾਲੀ ਵਰਕਰਾਂ ਤੇ ਸ਼ਹਿਰ ਵਾਸੀਆਂ ਦੀ ਸੁਣੀਆਂ ਸਮੱਸਿਆਵਾਂ ਅਤੇ ਮੌਕੇ ਤੇ ਅਫਸਰਾਂ ਨਾਲ ਗਲ ਕਰਕੇ ਹੱਲ ਕਰਵਾਈਆਂ
ਐਸ ਏ ਐਸ ਨਗਰ, 10 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਦਫਤਰ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਹਲਕਾ ਇੰਚਾਰਜ ਸ੍ਰ. ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ, ਜਿਸ ਵਿੱਚ ਅਕਾਲੀ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸੀਨੀਅਰ ਅਫਸਰਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਹੱਲ ਵੀ ਕੀਤੇ ਗਏ|
ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਹਲਕੇ ਸਮੇਤ ਪੂਰੇ ਪੰਜਾਬ ਦਾ ਜੋ ਵਿਕਾਸ ਹੋਇਆ ਹੈ, ਉਹ ਸਿਰਫ ਬਾਦਲ ਸਰਕਾਰ ਸਮੇਂ ਹੀ ਹੋਇਆ ਹੈ| ਕਾਂਗਰਸ ਨੇ ਤਾਂ ਆਪਣੇ ਕਾਰਜਕਾਲ ਦੇ ਇਕ ਸਾਲ ਵਿੱਚ ਸਿਰਫ ਗਰੀਬ ਲੋਕਾਂ ਨਾਲ ਧੱਕਾ ਹੀ ਕੀਤਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਬੰਦ ਕਰ ਦਿੱਤੀਆਂ ਹਨ| ਇਸੇ ਤਰ੍ਹਾਂ ਹੀ ਆਟਾ ਦਾਲ ਸਕੀਮ, ਸ਼ਗਨ ਸਕੀਮ ਵੀ ਬੰਦ ਕਰ ਦਿੱਤੀਆਂ ਹਨ| ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਬੇਰੁਜਗਾਰਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਤੋਂ ਵੀ ਭੱਜ ਗਈ ਹੈ|
ਉਹਨਾਂ ਦੋਸ਼ ਲਗਾਇਆ ਕਿ ਬਾਦਲ ਸਰਕਾਰ ਵਲੋਂ ਸਕੂਲੀ ਵਿਦਿਆਰਥਣਾਂ ਨੂੰ ਦਿੱਤੇ ਜਾ ਰਹੇ ਮੁਫਤ ਸਾਈਕਲ ਦੇਣੇ ਵੀ ਬੰਦ ਕਰ ਦਿੱਤੇ ਹਨ| ਉਹਨਾਂ ਕਿਹਾ ਕਿ ਬਾਦਲ ਸਰਕਾਰ ਵਲੋਂ ਗਰੀਬਾਂ ਅਤੇ ਕਿਸਾਨਾਂ ਨੂੰ ਦਿਤੀ ਮੁਫਤ ਬਿਜਲੀ ਯੂਨਿਟ ਵੀ ਬੰਦ ਕਰ ਦਿੱਤੀ ਹੈ ਅਤੇ ਕਿਸਾਨਾਂ ਦੀਆਂ ਮੋਟਰਾਂ ਉਪਰ ਮੀਟਰ ਲਗਾਏ ਜਾ ਰਹੇ ਹਨ| ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਕਰਜਾ ਮਾਫੀ ਸਕੀਮ ਸਿਰਫ ਇੱਕ ਦਿਖਾਵਾ ਹੈ ਅਤੇ ਪੰਜਾਬ ਦੇ ਕਿਸਾਨ ਅੱਜ ਵੀ ਕਰਜੇ ਹੇਠ ਦਬੇ ਹੋਏ ਹਨ|
ਸ੍ਰ. ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਉਹ ਭਾਵੇਂ ਚੋਣ ਹਾਰ ਗਏ ਸੀ ਪਰ ਇਕ ਦਿਨ ਵੀ ਅਜਿਹਾ ਨਹੀਂ ਜਦੋਂ ਉਹ ਮੁਹਾਲੀ ਦੇ ਲੋਕਾਂ ਦੀ ਸੇਵਾ ਵਿੱਚ ਹਾਜਰ ਨਾ ਰਹੇ ਹੋਣ|
ਇਸ ਮੌਕੇ ਜਥੇਦਾਰ ਬਲਜੀਤ ਸਿੰਘ ਕੁੰਭੜਾ ਸ਼ਹਿਰੀ ਪ੍ਰਧਾਨ ਮੁਹਾਲੀ, ਬੀਬੀ ਕੁਲਦੀਪ ਕੌਰ ਕੰਗ ਜਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ, ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਐਮ ਡੀ ਲੇਬਰਫੈਡ ਨੇ ਵੀ ਸੰਬੋਧਨ ਕੀਤਾ| ਉਹਨਾਂ ਕਿਹਾ ਕਿ ਪਾਰਟੀ ਨੇ ਮੈਂਬਰਸ਼ਿਪ ਦੀ ਜਿਹੜੀ ਡਿਊਟੀ ਲਗਾਈ ਹੈ, ਉਸਨੂੰ ਸਾਰੇ ਅਹੁਦੇਦਾਰਾਂ ਨੂੰ ਨਾਲ ਲ ੈ ਕੇ ਵਾਰਡ ਪੱਧਰ ਉੱਪਰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ|
ਇਸ ਮੌਕੇ ਸਨੌਰ ਤੋਂ ਅਕਾਲੀ ਵਿਧਾਇਕ ਸ੍ਰ. ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ|
ਇਸ ਮੌਕੇ ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਬੀਬੀ ਕਮਲਪ੍ਰੀਤ ਕੌਰ, ਬੀਬੀ ਜਸਵੀਰ ਕੌਰ ਅਤਲੀ, ਬੀਬੀ ਰਜਿੰਦਰ ਕੌਰ ਕੁੰਭੜਾ (ਸਾਰੇ ਕੌਂਸਲਰ), ਸ੍ਰ. ਨਿਰਮਲ ਸਿੰਘ ਰੀਹਲ, ਪ੍ਰਧਾਨ ਬੀ ਸੀ ਸੈਲ, ਹਰਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਸੰਤੋਖ ਸਿੰਘ ਸੰਧੂ, ਡਾਕਟਰ ਮੇਜਰ ਸਿੰਘ (ਸਾਰੇ ਸਰਕਲ ਪ੍ਰਧਾਨ ), ਸ੍ਰ. ਰਣਜੀਤ ਸਿੰਘ ਮਾਨ, ਅਵਤਾਰ ਸਿੰਘ ਗੋਸਲ, ਗੁਰਵਿੰਦਰ ਸਿੰਘ ਸੋਨੀ, ਮਨਦੀਪ ਸਿੰਘ ਸੰਧੂ, ਜਗਦੀਸ਼ ਸਿੰਘ ਸੀ ਟੀ ਯੂ, ਗੁਰਮੇਲ ਸਿੰਘ ਮੋਜੇਵਾਲ, ਸੁਖਦੇਵ ਸਿੰਘ ਵਾਲੀਆ,ਜਸਰਾਜ ਸਿੰਘ ਸੋਨੂੰ, ਪ੍ਰਭਜੋਤ ਸਿੰਘ, ਨਿਸ਼ਾਨ ਸਿੰਘ, ਸੁਰਿੰਦਰ ਸਿੰਘ ਲੁਬਾਣਾ, ਗੁਰਬਖਸ਼ ਸਿੰਘ, ਕੁਲਵਿੰਦਰ ਸਿੰਘ, ਹਰਚੇਤ ਸਿੰਘ ਅਤੇ ਹੋਰ ਵੱਡੀ ਗਿਣਤੀ ਅਕਾਲੀ ਆਗੂ, ਵਰਕਰ ਅਤੇ ਸ਼ਹਿਰ ਵਾਸੀ ਹਾਜਰ ਸਨ|

Leave a Reply

Your email address will not be published. Required fields are marked *