ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 17 ਫਰਵਰੀ (ਸ਼ਬy) ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ੮ਸਲਾਂ ਵਾਸਤੇ 18 ਤੋਂ 25 ਫਰਵਰੀ ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ਤੇ ਚੱਲਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ॥ਏ ਵਿੱਚ ਹਨ, ੯ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ॥ਬੀ ਵਿੱਚ ਹਨ, ੯ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ॥ਏ ਦੀਆਂ ਨਹਿਰਾਂ ੯ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ॥ਬੀ ਦੀਆਂ ਨਹਿਰਾਂ ੯ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬ੍ਰਾਂਚ ਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ੯ ਪਹਿਲ ਦੇ ਆਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਇਨਾਂ ਦੇ ਰਜਬਾਹਿਆਂ ਅਤੇ ਸਭਰਾਓਂ ਬ੍ਰਾਂਚ ੯ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Leave a Reply

Your email address will not be published. Required fields are marked *