ਪੰਜਾਬ ਦੇ ਅਮਨ ਨੂੰ ਲਾਂਬੂ ਲਾਉਣ ਦਾ ਯਤਨ ਕਰਨ ਵਾਲੇ ਸ਼ਿਵ ਸੈਨਾ ਆਗੂਆਂ ਨੂੰ ਸਖਤ ਸਜਾ ਦਿੱਤੀ ਜਾਵੇ : ਭਾਈ ਜਤਿੰਦਰਪਾਲ ਸਿੰਘ

ਐਸ ਏ ਐਸ ਨਗਰ, 12 ਅਕਤੂਬਰ (ਸ.ਬ.) ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਮੰਗ ਕੀਤੀ ਹੈ ਕਿ ਲੁਧਿਆਣਾ ਪੁਲੀਸ ਵਲੋਂ ਖਾੜਕੂਆਂ ਦੇ ਨਾਮ ਉਪਰ ਫਰਜੀ ਧਮਕੀਆਂ ਮਿਲਣ ਦੇ ਆਧਾਰ ਉਪਰ ਪੁਲੀਸ ਸੁਰਖਿਆ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਗਏ ਸ਼ਿਵ ਸੈਨਾ ਦੇ ਆਗੂਆਂ ਨੂੰ ਸਖਤ ਸਜਾ ਦਿੱਤੀ ਜਾਵੇ|
ਇੱਥੇ ਜਾਰੀ ਇਕ ਬਿਆਨ ਵਿੱਚ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਲੁਧਿਆਣਾ ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਸ਼ਿਵ ਸੈਨਾ ਆਗੂਆਂ ਤੋਂ ਇਹ ਪਤਾ ਚੱਲ ਜਾਂਦਾ ਹੈ ਕਿ ਵੱਖ ਵੱਖ ਥਾਂਵਾਂ ਉਪਰ ਆਪੂ ਬਣੀਆਂ ਸ਼ਿਵ ਸੈਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੀਆਂ ਹਨ| ਇਹਨਾਂ ਅਖੌਤੀ ਆਗੂਆਂ ਵਲੋਂ ਸਿੱਖਾਂ ਵਿਰੁੱਧ ਬਹੁਤ ਕੂੜ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਆਪਣੇ ਵਲੋਂ ਹੀ ਫਰਜੀ ਧਮਕੀਆਂ ਪੇਸ਼ ਕਰਕੇ ਸਿੱਖਾਂ ਨੂੰ ਬਦਨਾਮ ਕਰਕੇ ਪੁਲੀਸ ਤੋਂ ਸੁਰਖਿਆ ਮੰਗੀ ਜਾਂਦੀ ਹੈ ਅਤੇ ਫਿਰ ਉਸ ਪੁਲੀਸ ਸੁਰੱਖਿਆ ਨਾਲ ਲੋਕਾਂ ਉਪਰ ਫਾਲਤੂ ਦਾ ਰੋਹਬ ਪਾਇਆ ਜਾਂਦਾ ਹੈ| ਉਹਨਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ|
ਉਹਨਾਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਸਾਰੇ ਅਖੌਤੀ ਆਗੂਆਂ ਨੂੰ ਦਿੱਤੀ ਹੋਈ ਪੁਲੀਸ ਸੁਰਖਿਆ ਵਾਪਸ ਲੈ ਲੈਣੀ ਚਾਹੀਦੀ ਹੈ ਅਤੇ ਸ਼ਿਵ ਸੈਨਾ ਆਗੂਆਂ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਰੋਕਣ ਲਈ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ| ਪੰਜਾਬ ਵਿੱਚ ਬਹੁਤ ਕੁਰਬਾਨੀਆਂ ਤੋਂ ਬਾਅਦ ਸ਼ਾਂਤੀ ਆਈ ਹੈ, ਇਸ ਲਈ ਹਿੰਦੂ ਸਿੱਖਾਂ ਵਿੱਚ ਭੜਕਾਹਟ ਪੈਦਾ ਕਰਨ ਵਾਲੇ ਅਜਿਹੇ ਸਾਰੇ ਅਖੌਤੀ ਆਗੂਆਂ ਨੂੰ ਨੱਥ ਪਾਈ ਜਾਣੀ ਚਾਹੀਦੀ ਹੈ|

Leave a Reply

Your email address will not be published. Required fields are marked *