ਪੰਜਾਬ ਦੇ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਵਿਕਾਸ ਵਿੱਚ ਮਹਾਨ ਯੋਗਦਾਨ : ਬੱਬੀ ਬਾਦਲ

ਬੱਬੀ ਬਾਦਲ ਨੇ ਨੌਜਵਾਨ ਆਗੂਆਂ ਨੂੰ ਦਿੱਤੇ ਨਿਯੁਕਤੀ ਪੱਤਰ

ਐਸ ਏ ਐਸ ਨਗਰ, 11 ਸਤੰਬਰ : ਸੱਭ ਤੋਂ ਵੱਧ ਨੌਜਵਾਨਾ ਦਾ ਮਾਣ ਰੱਖਣ ਵਾਲੀ  ਸ੍ਰੋਮਣੀ ਅਕਾਲੀ ਦਲ ਪਾਰਟੀ ਹੈ ਜਿਸ ਨੂੰ ਮੁੱਢ ਤੋਂ ਹੀ ਨੌਜਵਾਨ ਵਰਗ ਨੂੰ ਪਾਰਲੀਮੈਂਟ ਅਤੇ ਅੇਸੈ~ਬਲੀ ਚੋਣਾ ਵਿੱਚ ਟਿਕਟਾਂ ਦੇ ਕੇ ਕਾਮਯਾਬ ਬਣਾਇਆ| ਇਹ ਸੰਭਵ ਕੀਤਾ ਸ. ਸੁਖਬੀਰ ਸਿੰਘ ਬਾਦਲ ਪਾਰਟੀ ਪ੍ਰਧਾਨ ਦੀ ਦੂਰਅੰਦੇਸੀ ਸੋਚ ਨੇ, ਜੋ ਨੌਜਵਾਨ ਵਰਗ ਦੀ ਹਿੰਮਤ ਅਤੇ ਕਾਰਜਸ਼ੈਲੀ ਨੂੰ ਪਹਿਚਾਣਦੇ ਹੋਏ ਹਰ ਪਾਸੇ ਨੌਜਵਾਨਾ ਨੂੰ ਨੁਮਾਇੰਦਗੀ ਦਿੱਤੀ ਗਈ| ਚਾਹੇ ਉਹ ਸ੍ਰੋਮਣੀ ਅਕਾਲੀ ਦਲ ਜਥੇਬੰਦੀ ਵਿੱਚ ਹੋਵੇ, ਬਲਾਂਕ ਸੰਮਤੀ, ਜਿਲ੍ਹਾ ਪ੍ਰੀਸ਼ਦ ਜਾਂ ਐਮ. ਸੀ. ਚੋਣਾ ਵਿੱਚ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਸ੍ਰੋਮਣੀ ਅਕਾਲੀ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਮਾਲਵਾ ਜੋਨ 2 ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਆਖੇ| ਬੱਬੀ ਬਾਦਲ ਨੇ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਪਾਰਟੀ ਦੀ ਮਜਬੂਤੀ ਲਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤੇ ਜਲਦੀ ਹੀ ਹੋਰ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਜਾਵੇਗੀ| ਪੰਜਾਬ ਦੇ ਨੌਜਵਾਨਾ ਦੀ ਮੁੱਢ ਤੋਂ ਹੀ ਅਕਾਲੀ ਦਲ ਵਿੱਚ ਦਿਲਚਸਪੀ ਰਹੀ ਹੈ|

ਅੱਜ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਵਿੱਚ ਗੁਰਪ੍ਰੀਤ ਸਿੰਘ ਢੀਡਸਾ ਨੂੰ ਸੀਨੀਅਰ ਮੀਤ ਪ੍ਰਧਾਨ, ਇਕਬਾਲ ਸਿੰਘ ਨੂੰ ਜਰਨਲ ਸਕੱਤਰ, ਗੁਰਪ੍ਰੀਤ ਸਿੰਘ ਸਿੱਧੂ ਨੂੰ ਮੀਤ ਪ੍ਰਧਾਨ ਮਾਲਵਾ ਜੋਨ 2 ਪੰਜਾਬ ਲਾਇਆ ਗਿਆ| ਇਨ੍ਹਾਂ ਅਹੁਦੇਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਯੂਥ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬੱਬੀ ਬਾਦਲ ਦੀ ਅਗਵਾਈ ਵਿੱਚ ਕੰਮ ਕਰਦੇ ਰਹਿਣਗੇ| ਇਸ ਮੌਕੇ ਤੇ ਬਾਬਾ ਨਰਿੰਦਰ ਸਿੰਘ, ਮੁਖਤਿਆਰ ਸਿੰਘ, ਹਨੀ ਸਿੰਘ, ਜਸਵੀਰ ਸਿੰਘ ਮਜਾਤ, ਗੁਰਪ੍ਰੀਤ ਸਿੰਘ ਜੋਨੀ, ਓਮ ਪ੍ਰਕਾਸ਼ ਸਾਬਕਾ ਸਰਪੰਚ ਬਡਮਾਜਰਾ, ਰਣਬੀਰ ਸਿੰਘ ਸਾਬਕਾ ਪੰਚ, ਸੁਰਮੁੱਖ ਸਿੰਘ ਸਾਬਕਾ ਸਰਪੰਚ, ਰਜਿੰਦਰ ਸਿੰਘ ਧਰਮਗੜ, ਦੀਦਾਰ ਸਿੰਘ ਬਾਕਰਪੁਰ, ਸੁਖਵਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਸਿੱਧੂ , ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਇਕਬਾਲ ਸਿੰਘ, ਹਰਭਾਗ ਸਿੰਘ, ਜਗਜੀਤ ਸਿੰਘ, ਹਰਜਿੰਦਰ ਸਿੰਘ, ਸੁਖਚੈਨ ਸਿੰਘ ਲਾਲੜੂ ਆਦਿ ਹਾਜਰ ਸਨ|

Leave a Reply

Your email address will not be published. Required fields are marked *