ਪੰਜਾਬ ਦੇ ਨੌਜਵਾਨ ਦਸਤਾਰਾਂ ਸਜਾ ਕੇ ਪਰਵਾਸੀ ਪੰਜਾਬੀਆਂ ਦੀ ਢਾਲ ਬਣਨ : ਪਰਮਜੀਤ ਸਿੰਘ ਕਾਹਲੋਂ

ਐਸ ਏ ਐਸ ਨਗਰ, 9 ਅ ਪ੍ਰੈਲ (ਸ.ਬ.) ਅਮਰੀਕਾ, ਕੈਨੇਡਾ, ਬਰਤਾਨੀਆ ਅਤੇ ਹੋਰ ਮੁਲਕਾਂ ਵਿੱਚ ਪਰਵਾਸੀ ਪੰਜਾਬੀਆਂ ਵਲੋਂ ਚਲਾਈ ਗਈ ਦਸਤਾਰ ਮੁਹਿੰਮ ਸ਼ਲਾਘਾਯੋਗ ਹੈ , ਇਸ ਮੁਹਿੰਮ ਨਾਲ ਗੋਰਿਆਂ ਅਤੇ ਹੋਰ ਭਾਈਚਾਰਿਆਂ ਨੂੰ ਸਿੱਖਾਂ ਦੀ ਅੱਡਰੀ ਪਹਿਚਾਣ ਬਾਰੇ ਜਾਣਕਾਰੀ ਮਿਲ ਰਹੀ ਹੈ- ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਕਂੌਸਲਰ ਸ੍ਰ. ਪਰਮਜੀਤ ਸਿੰਘ ਕਾਹਲੋਂ ਨੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ|
ਸ੍ਰ. ਕਾਹਲੋਂ ਨੇ ਕਿਹਾ ਕਿ ਅੱਜ ਸਿੱਖਾਂ ਉਪਰ ਉਹਨਾਂ ਦੀ ਪਹਿਚਾਣ ਦੇ ਭੁਲੇਖੇ ਕਾਰਨ ਹੀ ਨਸਲੀ ਹਮਲੇ ਹੋ ਰਹੇ ਹਨ| ਇਸ ਕਰਕੇ ਵੱਖ ਵੱਖ ਦੇਸ਼ਾਂ ਵਿਚ ਰਹਿ ਰਹੇ ਪਰਵਾਸੀ ਸਿੱਖਾਂ ਨੇ ਦਸਤਾਰ ਮੁਹਿੰਮ ਚਲਾਈ ਹੋਈ ਹੈ, ਜਿਸ ਦੇ ਤਹਿਤ ਪੰਜਾਬੀਆਂ ਦੇ ਨਾਲ ਨਾਲ ਗੋਰਿਆਂ ਅਤੇ ਹੋਰ ਨਸਲਾਂ ਦੇ ਲੋਕਾਂ ਦੇ ਵੀ ਦਸਤਾਰਾਂ ਸਜਾ ਕੇ ਉਹਨਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹਨਾਂ ਕਿਹਾ ਕਿ ਪਰਵਾਸੀ ਸਿੱਖਾਂ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ|
ਉਹਨਾਂ ਕਿਹਾ ਕਿ ਪੰਜਾਬ ਦੇ ਸਮੂਹ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਵੀ ਕੇਸਾਧਾਰੀ ਬਣ ਕੇ ਪਰਵਾਸੀ ਸਿੱਖਾਂ ਦੀ ਢਾਲ ਬਣਨ| ਉਹਨਾਂ ਕਿਹਾ ਕਿ 13 ਅਪਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਣਾ ਹੈ, ਪੰਜਾਬ ਦੇ ਸਾਰੇ ਧਰਮਾਂ ਨਾਲ ਸਬੰਧਿਤ ਪੰਜਾਬੀ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਉਸ ਦਿਨ ਆਪਣੇ ਸਿਰ ਉਪਰ ਦਸਤਾਰਾਂ ਸਜਾ ਕੇ ਏਕਤਾ ਦਾ ਪ੍ਰਗਟਾਵਾ ਕਰਨ ਤਾਂ ਕਿ ਪੂਰੀ ਦੁਨੀਆਂ ਵਿੱਚ ਸਿੱਖਾਂ ਦੇ ਮੂਲ ਸਰੋਤ ਦਾ ਪਤਾ ਚਲ ਸਕੇ|

Leave a Reply

Your email address will not be published. Required fields are marked *