ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖਾਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਰੋਕਣ ਬਾਰੇ ਕਾਨੂੰਨ ਨੂੰ ਮਜ਼ਬੂਤ ਬਣਾਉਣ ਲਈ ਰਾਹ ਲੱਭਣ ਵਾਸਤੇ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 21 ਅਗਸਤ (ਸ.ਬ.) ਪਟਿਆਲਾ ਦੀ ਇੱਕ ਫੈਕਟਰੀ ਵਿੱਚੋਂ ਹਾਲ ਹੀ ਵਿੱਚ ਵੱਡੀ ਮਾਤਰਾ ਵਿੱਚ ਮਿਲੇ ਨਕਲੀ ਦੁੱਧ ਅਤੇ ਡੇਅਰੀ ਉਤਪਾਦਾਂ ‘ਤੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕੀ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਵਾਲੇ ਕਾਨੂੰਨ ਵਿੱਚ ਸੋਧ ਕਰਕੇ ਇਸ ਨੂੰ ਹੋਰ ਸਖ਼ਤ ਬਣਾਉਣ ਦੇ ਲਈ ਨਵੇਂ ਰਾਹ ਲੱਭਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ| ਇਹ ਨਿਰਦੇਸ਼ ਉਨ੍ਹਾਂ ਨੇ ਅੱਜ ਸੂਬਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿੱਤੇ| ਮੰਤਰੀ ਮੰਡਲ ਨੇ ਪਟਿਆਲਾ ਅਤੇ ਹੋਰਾਂ ਥਾਵਾਂ ਤੇ ਖਾਣ-ਪੀਣ ਵਾਲੇ ਨਕਲੀ ਸਮਾਨ ਦੇ ਵੱਡੀ ਮਾਤਰਾ ਵਿੱਚ ਫੜੇ ਜਾਣ ਤੇ ਗੰਭੀਰ ਨੋਟਿਸ ਲਿਆ ਅਤੇ ਇਹ ਅਪਰਾਧ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਤੇ ਜ਼ੋਰ ਦਿੱਤਾ|

Leave a Reply

Your email address will not be published. Required fields are marked *