ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਕਰ ਰਹੇ ਹਨ ਯਾਦ : ਵਿਧਾਇਕ ਸਿੱਧੂ

sidhu3

ਐਸ ਏ ਐਸ ਨਗਰ, 11 ਅਕਤੂਬਰ : ਅਕਾਲੀ-ਭਾਜਪਾ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਤੰਗ ਆਏ ਪੰਜਾਬ ਦੇ ਲੋਕ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰ ਰਹੇ ਹਨ ਅਤੇ ਸੂਬੇ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੌਂਪਣ ਲਈ ਉਤਾਵਲੇ ਹਨ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਨਜ਼ਦੀਕੀ ਪਿੰਡ ਮਨੌਲੀ ਵਿਖੇ ਕਾਂਗਰਸੀ ਆਗੂ ਗਿਆਨੀ ਗੁਰਮੇਲ ਸਿੰਘ ਦੀ ਅਗਵਾਈ ਹੇਠ ਹੋਏ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ|

ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਇਆ ਸੀ ਅਤੇ ਇਸ ਸਮੇਂ ਦੌਰਾਨ ਜ਼ਮੀਨਾਂ ਦੀਆਂ ਕੀਮਤਾਂ ਵਧਣ ਕਾਰਨ ਮੋਹਾਲੀ ਇਲਾਕੇ ਦੇ ਕਿਸਾਨ ਬਹੁਤ ਖੁਸ਼ਹਾਲ ਹੋਏ ਸਨ| ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਮੋਹਾਲੀ ਅੰਦਰ ਕਈ ਵੱਡੇ ਵੱਡੇ ਮੈਗਾ ਪ੍ਰਾਜੈਕਟ ਅਤੇ ਆਈ.ਟੀ. ਕੰਪਨੀਆਂ ਸਥਾਪਿਤ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਮਿਲੇ ਸਨ| ਪਰ ਉਸ ਤੋਂ ਬਾਅਦ ਪੰਜਾਬ ਅੰਦਰ ਸਥਾਪਿਤ ਹੋਈ ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੀ ਤਰੱਕੀ ਨੂੰ ਗ੍ਰਹਿਣ ਲੱਗ ਗਿਆ|
ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਕਿਸਾਨਾਂ ਦੀਆਂ ਫਸਲਾਂ ਮੰਡੀਆਂ ਵਿਚ ਰੁਲ•ਦੀਆਂ ਰਹੀਆਂ ਅਤੇ ਮੋਹਾਲੀ ਵਿਚੋਂ ਵੱਡੇ ਪੱਧਰ ‘ਤੇ ਉਦਯੋਗਿਕ ਇਕਾਈਆਂ ਬੰਦ ਹੋਣ ਕਾਰਨ ਲੋਕਾਂ ਵਿਚ ਬੇਰੁਜ਼ਗਾਰੀ ਵਧੀ ਹੈ| ਉਨ੍ਹਾਂ ਕਿਹਾ ਕਿ ਅੱਜ ਲੋਕ ਦੁਬਾਰਾ ਫੇਰ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਕਾਹਲੇ ਹਨ ਅਤੇ ਬੜੀ ਹੀ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ| ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਲੋਕਾਂ ਨੇ ਹਲਕਾ ਵਿਧਾਇਕ ਸ. ਸਿੱਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਮੇਜਰ ਸਿੰਘ ਮਨੌਲੀ, ਗਿਆਨੀ ਗੁਰਮੇਲ ਸਿੰਘ, ਦਰਬਾਰਾ ਸਿੰਘ ਆਦਿ ਹਾਜਿਰ ਸਨ|

Leave a Reply

Your email address will not be published. Required fields are marked *