ਪੰਜਾਬ ਦੇ ਸਰਕਾਰੀ ਮੁਲਾਜਮਾਂ ਵਲੋਂ ਚੰਡੀਗੜ੍ਹ ਵਿਖੇ ਚੇਤਨਾ ਮਾਰਚ

ਚੰਡੀਗੜ੍ਹ, 6 ਸਤੰਬਰ (ਭਗਵੰਤ ਸਿੰਘ ਬੇਦੀ) ਸਰਬ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਯੂ ਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦੀ ਅਗਵਾਈ ਵਿੱਚ ਪੰਜਾਬ ਦੇ ਦੋ ਦਰਜਨ ਤੋਂ ਵੱਧ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਦੇ ਸੈਂਕੜੇ ਮੁਲਾਜਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਦੇ ਵੱਖ ਵੱਖ ਸੈਕਟਰਾਂ ਵਿੱਚ ਚੇਤਨਾ ਮਾਰਚ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਨਾਈ ਜਾ ਰਹੀ ਹੈ, ਜਿਸ ਕਰਕੇ ਪੰਜਾਬ ਦੇ ਸਰਕਾਰੀ ਮੁਲਾਜਮਾਂ ਅੰਦਰ ਰੋਸ ਦੀ ਲਹਿਰ ਫੈਲ ਗਈ ਹੈ| ਉਹਨਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਲੋਂ ਪਾਸ ਕੀਤੇ ਗਏ ਡੀ ਏ ਦੇ ਬਕਾਏ ਵੀ ਅਜੇ ਤਕ ਮੌਜੂਦ ਪੰਜਾਬ ਸਰਕਾਰ ਵਲੋਂ ਨਹੀਂ ਦਿੱਤੇ ਗਏ| ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਜੋ ਵਾਅਦੇ ਸਰਕਾਰੀ ਮੁਲਾਜਮਾਂ ਨਾਲ ਕੀਤੇ ਸਨ, ਉਹਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ| ਪੰਜਾਬ ਦੀ ਕਾਂਗਰਸ ਸਰਕਾਰ ਸਰਕਾਰੀ ਮੁਲਾਜਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜਿਸ ਕਾਰਨ ਹਰ ਪਾਸੇ ਹੀ ਮੁਲਾਜਮਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ|
ਉਹਨਾਂ ਮੰਗ ਕੀਤੀ ਕਿ ਪੰਜਾਬ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਦਾ ਡੀ ਏ ਦਾ ਪਿਛਲੀ ਬਾਦਲ ਸਰਕਾਰ ਸਮੇਂ ਦਾ ਪਿਛਲਾ ਬਕਾਇਆ, ਡੀ ਏ ਦੀਆਂ ਜਨਵਰੀ ਤੋਂ ਬਕਾਇਆ ਪਈਆਂ ਕਿਸ਼ਤਾਂ ਦਿੱਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਮੈਡੀਕਲ ਭੱਤਾ ਵਧਾਇਆ ਜਾਵੇ, ਪੇ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ| ਉਹਨਾਂ ਚਿਤਾਵਨੀ ਦਿਤੀ ਕਿ ਜੇ ਪੰਜਾਬ ਸਰਕਾਰ ਨੇ ਮੁਲਾਜਮਾਂ ਦੀਆਂ ਉਪਰੋਕਤ ਮੰਗਾਂ ਜਲਦੀ ਹੀ ਪੂਰੀਆਂ ਨਾ ਕੀਤੀਆਂ ਤਾਂ ਮੁਲਾਜਮਾਂ ਵਲੋਂ ਸੰਘਰਸ਼ ਤੇਜ ਕੀਤਾ ਜਾਵੇਗਾ| ਇਸ ਮੌਕੇ ਸ ਗੁਰਮੇਲ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ|
ਇਸ ਮਾਰਚ ਦੀ ਖਾਸ ਗਲ ਇਹ ਰਹੀ ਕਿ ਸਰਕਾਰੀ ਮੁਲਾਜਮਾਂ ਨੇ ਰਵਾਇਤੀ ਮੁਲਾਜਮ ਜਥੇਬੰਦੀਆਂ ਦੀ ਥਾਂ ਸਾਂਝੇ ਮੰਚ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ| ਪੰਜਾਬ ਸਕੂਲ ਸਿੱਖਿਆ ਬੋਰਡ ਮੁਲਾਜਮ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਦੀ ਅਗਵਾਈ ਵਿੱਚ ਸਂੈਕੜੇ ਬੋਰਡ ਮੁਲਾਜਮ ਵੀ ਇਸ ਮਾਰਚ ਵਿੱਚ ਸ਼ਾਮਲ ਹੋਏ| ਰੈਲੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪਰਵਿੰਦਰ ਸਿੰਘ ਖੰਗੂੜਾ, ਸਤਵੀਰ ਸਿੰਘ ਬਸਾਤੀ, ਬਲਜੀਤ ਸਿੰਘ ਭਗੋੜੀਆ, ਕੌਂਸ ਲਿਆ ਦੇਵੀ, ਚਰਨ ਕੌਰ, ਕੰਵਲਜੀਤ ਕੌਰ, ਸ਼ੈਲੀ, ਕਰਮਜੀਤ ਕੌਰ, ਕਮਿਕਰ ਸਿੰਘ ਗਿਲ, ਕੁਲਦੀਪ ਸਿੰਘ, ਲਖਵਿੰਦਰ ਸਿੰਘ ਘੰੜੂਆਂ, ਜਸਪ੍ਰੀਤ ਸਿੰਘ ਗਿਲ, ਅਜੇਬ ਸਿੰਘ, ਗੁਰਦੀਪ ਸਿੰਘ, ਗੁਰਚਰਨ ਸਿੰਘ ਤਰਮਾਲਾ, ਸਤਨਾਮ ਸਿੰਘ ਸੱਤਾ, ਹਰਦੀਪ ਸਿੰਘ, ਅਵੀਨਾਸ਼ ਸੰਧੂ, ਜਸਪ੍ਰੀਤ ਜੱਸੀ, ਜਸਬੀਰ ਸਿੰਘ, ਗੁਰਦੀਪ ਸਿੰਘ ਪਨੇਸਰ, ਰਾਮ ਸਰੂਪ, ਸੁਰਿੰਦਰ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ ਚਨਾਰਥਲ, ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਮੁਲਾਜਮ ਸ਼ਾਮਲ ਹੋਏ|

Leave a Reply

Your email address will not be published. Required fields are marked *