ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿਹਾਂਤ

ਨਵੀਂ ਦਿੱਲੀ, 28 ਜੂਨ (ਸ.ਬ.) ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਦਿੱਲੀ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ| ਸੁਰਿੰਦਰ ਸਿੰਗਲਾ ਪਿੰਡ ਸਮਾਣਾ ਦੇ ਰਹਿਣ ਵਾਲੇ ਸਨ ਅਤੇ 1992 ਤੋਂ ਲੈ ਕੇ 1998 ਤੱਕ ਰਾਜ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ| ਸਿੰਗਲਾ ਪਿਛਲੀ ਕੈਪਟਨ ਸਰਕਾਰ ਸਮੇਂ ਖਜ਼ਾਨਾ ਮੰਤਰੀ ਰਹੇ ਸਨ| ਜਿਕਰਯੋਗ ਹੈ ਕਿ ਸੁਰਿੰਦਰ ਸਿੰਗਲਾ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸਵੇਰੇ 11 ਵਜੇ ਨਵੀਂ ਦਿੱਲੀ ਦੇ ਲੋਧੀ ਰੋਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ| ਉਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਸਿੰਗਲਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|

Leave a Reply

Your email address will not be published. Required fields are marked *