ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਐਸ. ਏ. ਐਸ ਨਗਰ, 5 ਸਤੰਬਰ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਐਸ. ਏ. ਐਸ ਨਗਰ (ਮੁਹਾਲੀ) ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸ੍ਰੀ ਹਰਬੰਸ ਸਿੰਘ ਰਿਆੜ ਰਿਟਾ. ਡੀ. ਐਸ. ਪੀ ਦੀ ਪ੍ਰਧਾਨਗੀ ਹੇਠ ਹੋਈ|
ਇਸ ਮੌਕੇ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਡੀ. ਏ. ਦੀਆਂ ਬਕਾਇਆਂ ਚਾਰ ਕਿਸਤਾਂ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ, ਡੀ. ਏ. ਦੀਆਂ ਕਿਸਤਾਂ ਦਾ ਪਿਛਲਾ ਸਾਰਾ ਬਕਾਇਆ ਦਿੱਤਾ ਜਾਵੇ, ਪੰਜਾਬ ਪੁਲੀਸ ਭਲਾਈ ਬੋਰਡ ਦੀ ਸਥਾਪਨਾ ਸੈਨਿਕ ਭਲਾਈ ਬੋਰਡ ਦੀ ਤਰਜ ਤੇ ਕੀਤੀ ਜਾਵੇ, ਪੁਲੀਸ ਮੁਲਾਜਮਾਂ ਦੀ 200 ਰੁਪਏ ਪ੍ਰਤੀ ਮਹੀਨਾ ਵਿਕਾਸ ਵੰਡ ਦੀ ਕਟੌਤੀ ਬੰਦ ਕੀਤੀ ਜਾਵੇ, ਕ੍ਰੋਨਿਕ ਬਿਮਾਰੀ ਦਾ ਸਰਟੀਫਿਕੇਟ ਜਾਰੀ ਕਰਨ ਦਾ ਅਧਿਕਾਰ ਜਿਲ੍ਹਾ ਪੱਧਰ ਤੇ (ਸੀ. ਐਸ. ਓ) ਦਿੱਤਾ ਜਾਵੇ, ਮੈਡੀਕਲ ਭੱਤਾ 500 ਰੁਪਏ ਤੇ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ ਅਤੇ ਛੇਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ|