ਪੰਜਾਬ ਪੁਲੀਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦ

ਪੰਜਾਬ ਪੁਲੀਸ ਵੱਲੋਂ ਹਰ ਕਿਸਮ ਦੇ ਅੱਤਵਾਦ ਤੇ ਹਿੰਸਾ ਨੂੰ ਜੜੋਂ ਪੁੱਟਣ ਦਾ ਅਹਿਦ
ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲੀਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਚੁਕਾਈ ਸਹੁੰ
ਚੰਡੀਗੜ੍ਹ, 21 ਮਈ (ਸ.ਬ.) ਸੂਬੇ ਦੇ ਲੋਕਾਂ ਨੂੰ ਅੱਤਵਾਦ ਅਤੇ ਹਿੰਸਾ ਸਬੰਧੀ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਅੱਜ ਰਾਸ਼ਟਰੀ ‘ਅੱਤਵਾਦ ਵਿਰੋਧੀ ਦਿਵਸ’ ਮੌਕੇ ਪੰਜਾਬ ਦੇ ਡਾਇਰੈਕਟਰ ਜਨਰਲ ਪੁਲੀਸ ਸ੍ਰੀ ਦਿਨਕਰ ਗੁਪਤਾ ਨੇ ਪੰਜਾਬ ਪੁਲੀਸ ਦੇ ਹੈਡਕੁਆਰਟਰ ਵਿਖੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ|
ਇਸ ਮੌਕੇ ਸਾਰੇ ਪੁਲੀਸ ਅਧਿਕਾਰੀਆਂ ਤੇ ਕਰਮੀਆਂ ਨੇ ਦੇਸ਼ ਵਿੱਚੋਂ ਹਰ ਕਿਸਮ ਦੇ ਅੱਤਵਾਦ ਅਤੇ ਹਿੰਸਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਹਿੱਤ ਆਪਣਾ ਸੁਹਿਰਦ ਯੋਗਦਾਨ ਦੇਣ ਸਬੰਧੀ ਸਹੁੰ ਚੁੱਕੀ ਅਤੇ ਮਨੁੱਖੀ ਕਦਰਾਂ-ਕੀਮਤਾਂ ਤੇ ਜ਼ਿੰਦਗੀਆਂ ਨੂੰ ਢਾਹ ਲਾਉਣ ਵਾਲਿਆਂ ਨੂੰ ਕਰੜੇ ਹੱਥੀਂ ਲੈਣ ਦਾ ਅਹਿਦ ਲਿਆ|
ਇਸ ਮੌਕੇ ਬੋਲਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ 21 ਮਈ ਨੂੰ ਦੇਸ਼ ਭਰ ਵਿੱਚ ਅੱਤਵਾਦ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਇਹ ਦਿਹਾੜਾ ਸਾਨੂੰ ਸਮਾਜਿਕ ਏਕਤਾ, ਅਖੰਡਤਾ ਅਤੇ ਸ਼ਾਂਤੀ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦਾ ਹੈ|

Leave a Reply

Your email address will not be published. Required fields are marked *