ਪੰਜਾਬ ਪ੍ਰਾਈਵੇਟ ਸਕੂਲ ਆਰਗ਼ੇਨਾਈਜ਼ੇਸ਼ਨ ਦਾ ਵਫ਼ਦ ਮੁੱਖ ਮੰਤਰੀ ਦੇ ਓਐਸਡੀ ਨੂੰ ਮਿਲਿਆ

ਐਸ ਏ ਐਸ ਨਗਰ, 16 ਮਾਰਚ (ਸ.ਬ.) ਪੰਜਾਬ ਪ੍ਰਾਈਵੇਟ ਸਕੂਲ ਆਰਗ਼ੇਨਾਈਜ਼ੇਸ਼ਨ ਦਾ ਇਕ ਵਫ਼ਦ ਸਕੱਤਰ ਜਨਰਲ ਤੇਜਪਾਲ ਸਿੰਘ ਦੀ ਅਗਵਾਈ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਜਗਦੀਪ ਸਿੰਘ ਸਿੱਧੂ ਨੂੰ ਮਿਲਿਆ ਅਤੇ ਮੁੱਖ ਮੰਤਰੀ ਦੇ ਨਾਮ ਤੇ ਮੈਮੋਰੰਡਮ ਦੀ ਕਾਪੀ ਦਿੱਤੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਗ਼ੇਨਾਈਜ਼ੇਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਮਿਆਰੀ ਅਤੇ ਸਸਤੀ ਵਿਦਿਆ ਪ੍ਰਦਾਨ ਕਰਨ ਲਈ ਸਰਕਾਰ ਸਿੱਖਿਆ ਨੀਤੀ 2018 ਦੀ ਘੋਸ਼ਣਾ ਕਰੇ| ਜਿਸ ਵਿੱਚ ਪੰਜਾਬ ਦੇ ਗੈਰ ਵਿੱਤੀ ਸਹਾਇਤਾ ਪ੍ਰਾਪਤ ਸਕੂਲਾਂ ਬਾਰੇ ਸਪਸ਼ਟ ਦ੍ਰਿਸ਼ਟੀਕੋਣ ਅਤੇ ਨੀਤੀ ਸ਼ਾਮਿਲ ਹੋਵੇ| ਉਨ੍ਹਾਂ ਕਿਹਾ ਕਿ ਕੁਝ ਮੁੱਠੀ ਭਰ ਵਪਾਰੀ ਲੋਕ ਪੰਜਾਬ ਵਿੱਚ ਸਿੱਖਿਆ ਦਾ ਵਪਾਰੀ ਕਰਣ ਕਰ ਰਹੇ ਹਨ| ਵਿਦਿਆਰਥੀਆਂ ਦੇ ਮਾਪਿਆਂ ਪਾਸੋਂ ਮੋਟੀਆਂ ਰਕਮਾਂ ਫੀਸਾਂ ਵਜੋਂ ਵਸੂਲ ਕੇ ਸ਼ੋਸ਼ਣ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 5100 ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿੱਚ ਵਿਦਿਆਰਥੀਆਂ ਪਾਸੋਂ ਨਾ ਮਾਤਰ ਫੀਸ ਲੈਕੇ ਮਿਆਰੀ ਵਿਦਿਆ ਪ੍ਰਦਾਨ ਕਰ ਰਹੇ ਹਨ ਜਿਸ ਦੀ 2016-17 ਦੇ ਘੋਸ਼ਿਤ ਨਤੀਜੇ ਤੋਂ ਪੁਸ਼ਟੀ ਹੋ ਜਾਂਦੀ ਹੈ|
ਉਹਨਾਂ ਮੰਗ ਕੀਤੀ ਕਿ ਫਰਵਰੀ/ਮਾਰਚ 2019 ਤੋਂ ਪੰਜਾਬ ਦੇ ਸਾਰੇ ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਦੀ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਸਲਾਨਾ ਪ੍ਰੀਖਿਆ ਲੈਣ ਦਾ ਐਲਾਨ ਕਰੇ| ਉਨ੍ਹਾਂ ਕਿਹਾ ਕਿ ਪਹਿਲਾਂ ਆਰਟੀਈ ਐਕਟ 2009 ਅਨੁਸਾਰ ਅੱਠਵੀਂ ਦੀ ਪ੍ਰੀਖਿਆ ਨਾ ਲੈਣ ਦਾ ਉਪਬੰਧ ਸੀ ਪਰ ਹੁਣ ਕੇਂਦਰ ਦੀ ਸਰਕਾਰ ਵੱਲੋਂ ਸਟੇਟਾਂ ਨੂੰ ਅਧਿਕਾਰਤ ਕੀਤਾ ਗਿਆ ਹੈ ਕਿ ਉਹ ਅੱਠਵੀਂ ਦੀ ਪ੍ਰੀਖਿਆ ਲੈਣ ਦਾ ਫੈਸਲਾ ਅਪਣੀ ਪੱਧਰ ਤੇ ਕਰਨ|
ਵਫ਼ਦ ਵਿੱਚ ਹਰਬੰਸ ਸਿੰਘ ਬਾਦਸ਼ਾਹਪੁਰ ਪ੍ਰਧਾਨ, ਸੰਤੌਖ ਸਿੰਘ ਮਾਨਸਾ, ਹਰਮਿੰਦਰ ਸਿੰਘ, ਹਰਪ੍ਰੀਤ ਸਿੰਘ ਗੋਲ੍ਹਾ, ਪ੍ਰੇਮ ਪਾਲ ਮਲਹੋਤਰਾ, ਬਲਜੀਤ ਸਿੰਘ ਰੰਧਾਵਾ, ਡਾ ਜਸਵਿੰਦਰ ਸਿੰਘ, ਬੀਬੀ ਜਸਵੰਤ ਕੌਰ, ਮੈਡਮ ਵੀਨਾ ਗਰਗ, ਤਰਸੇਮ ਸਿੰਘ ਅਤੇ ਬਲਵਿੰਦਰ ਕੁਮਾਰ ਸ਼ਾਮਲ ਸਨ|

Leave a Reply

Your email address will not be published. Required fields are marked *