ਪੰਜਾਬ ਬੰਦ ਦੇ ਸਮਰਥਨ ਵਿੱਚ ਆਈ ਕੇਂਦਰੀ ਪੰਜਾਬੀ ਲੇਖਕ ਸਭਾ

ਚੰਡੀਗੜ੍ਹ, 24 ਸਤੰਬਰ (ਸ.ਬ.) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਕਿਸਾਨ ਜੱਥੇਬੰਦੀਆਂ ਵੱਲੋਂ ਭਲਕੇ 25 ਸਤੰਬਰ ਨੂੰ ਦਿੱਤੇ  ਜਾ ਰਹੇ ‘ਪੰਜਾਬ ਬੰਦ’ ਦੇ ਸੱਦੇ ਦਾ ਸਮਰਥਣ ਕਰਦਿਆਂ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੰਦ ਨੂੰ ਭਰਵਾਂ ਹੁੰਗਾਰਾ ਦੇਣ ਅਤੇ ਇਸਨੂੰ ਸਫਲ ਕਰਨ| 
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਸ੍ਰ. ਸੁਖਦੇਵ ਸਿੰਘ ਸਿਰਸਾ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕੋਰੋਨਾ ਮਹਾਂਮਾਰੀ ਤੋਂ ਬਚਾਅ ਸੰਬੰਧੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ (ਮਾਸਕ ਦੀ ਵਰਤੋਂ ਅਤੇ ਸਮਾਜਿਕ ਦੂਰੀ ਦੀ ਪਾਲਣਾ) ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਾਂਤੀ ਨਾਲ ਰੋਸ ਪ੍ਰਗਟ ਕੀਤਾ ਜਾਵੇਗਾ ਅਤੇ ਕੇਂਦਰੀ ਸਭਾ ਦੇ ਬੈਨਰ, ਮਾਟੋ ਅਤੇ ‘ਪੰਜਾਬ ਬੰਦ’ ਦੀ ਹਮਾਇਤ ਵਾਲੇ ਪੋਸਟਰ ਲੈ ਕੇ ਪੰਜਾਬੀ ਲੇਖਕ ਅਤੇ ਸਥਾਨਕ ਸਭਾਵਾਂ, ਕਿਸਾਨ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕਰਨਗੀਆਂ|

Leave a Reply

Your email address will not be published. Required fields are marked *