ਪੰਜਾਬ ਭਰ ਦੇ ਐਕਸਾਈਜ ਇੰਸਪੈਕਟਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਐਸ ਏ ਐਸ ਨਗਰ, 18 ਜਨਵਰੀ (ਸ.ਬ.) ਪੰਜਾਬ ਭਰ ਦੇ ਐਕਸਾਈਜ ਇੰਸਪੈਕਟਰਾਂ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਐਕਸਾਈਜ ਦਫਤਰ ਪੰਜਾਬ ਸੈਕਟਰ 69 ਮੁਹਾਲੀ ਵਿਖੇ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਲਮਕ ਰਹੀਆਂ ਉਹਨਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ| ਇਸ ਮੌਕੇ ਸੰਸਥਾ ਦੇ ਪ੍ਰਧਾਨ ਸ੍ਰੀ ਰਾਜੀਵ ਮੰਨਣ ਅਤੇ ਚੇਅਰਮੈਨ ਸ੍ਰੀ ਸਤਪਾਲ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਰ ਤੋਂ ਆਏ 250 ਦੇ ਕਰੀਬ ਆਬਕਾਰੀ ਤੇ ਕਰ ਨਿਰੀਖਕ ਸ਼ਾਮਲ ਹੋਏ|
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਵਲੋਂ ਸੁਪਰੀਮ ਕੋਰਟ ਦੀ ਉਲੰਘਣਾ ਕਰਦੇ ਹੋਏ ਈ ਈ ਓ ਦੀ ਤਰੱਕੀ ਲਈ ਆਬਕਾਰੀ ਤੇ ਕਰ ਨਿਰੀਖਕਾਂ ਦੇ ਕੋਟੇ ਵਿਚੋਂ ਮਨਿਸਟਰੀਅਲ ਸਟਾਫ ਦੀਆਂ 10 ਫੀਸਦੀ ਅਸਾਮੀਆਂ ਦਿਤੀਆਂ ਗਈਆਂ ਹ ਨ, ਜੋ ਕਿ ਠੀਕ ਨਹੀਂ ਹੈ| ਉਹਨਾਂ ਕਿਹਾ ਕਿ ਇਸ ਸਬੰਧੀ ਆਬਕਾਰੀ ਤੇ ਕਰ ਨਿਰੀਖਕਾਂ ਨੂੰ ਸੁਣਵਾਈ ਦਾ ਕੋਈ ਮੌਕਾ ਨਹੀਂ ਦਿਤਾ ਗਿਆ|
ਉਨਾਂ ਦੋਸ਼ ਲਗਾਇਆ ਕਿ ਕੁਝ ਲੋਕਾਂ ਨੂੰ ਖੁਸ਼ ਕਰਨ ਲਈ ਗੁਪਤ ਤਰੀਕੇ ਨਾਲ ਫਾਇਲ ਮੂਵ ਕੀਤੀ ਗਈ ਹੈ| ਊਹਨਾਂ ਕਿਹਾ ਕਿ ਇਸ ਕਾਰਵਾਈ ਕਾਰਨ ਆਬਕਾਰੀ ਤੇ ਕਰ ਨਿਰੀਖਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਨਿਰੀਖਕਾਂ ਨਾਲ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ|
ਉਹਨਾਂ ਚਿਤਾਵਨੀ ਦਿਤੀ ਜੇ ਸਰਕਾਰ ਨੇ ਉਹਨਾਂ ਦਾ ਪੱਖ ਸਹੀ ਤਰੀਕੇ ਨਾਲ ਨਾ ਸੁਣਿਆ ਤਾਂ ਪੂਰੇ ਪੰਜਾਬ ਵਿੱਚ ਉਹਨਾਂ ਵਲੋਂ ਕੰਮ ਠੱਪ ਕਰਕੇ ਹੜਤਾਲ ਕਰ ਦਿਤੀ ਜਾਵੇਗੀ, ਜਿਸ ਦੀ ਜਿੰਮੇਵਾਰੀ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ| ਇਸ ਮੌਕੇ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਆਗੂ ਵਰਿੰਦਰ ਮੋਹਨ, ਰਜਨੀਸ਼ ਬਤਰਾ, ਵਿਵੇਕ ਸੂਦ, ਗਵਰਧਨ ਗੋਇਲ ਅਤੇ ਹੋਰ ਮਂੈਬਰ ਮੌਜੂਦ ਸਨ|

Leave a Reply

Your email address will not be published. Required fields are marked *