ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਵਲੋਂ ਅਸਤੀਫਾ

ਐਸ ਏ ਐਸ ਨਗਰ, 16 ਜਨਵਰੀ (ਸ.ਬ.) ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਉਹਨਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ|
ਇੱਥੇ ਜਿਕਰਯੋਗ ਹੈ ਕਿ ਮੁਹਾਲੀ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਨੂੰ ਪੰਜਾਬ ਦੀ ਬਾਦਲ ਸਰਕਾਰ ਵਲੋਂ ਇਸ ਅਹੁਦੇ ਤੇ ਨਿਯੁਕਤ ਕੀਤਾ ਗਿਆ ਸੀ| ਉਹਨਾਂ ਦੇ ਅਹੁਦੇ ਦੀ ਮਿਆਦ ਜਨਵਰੀ 2019 ਵਿੱਚ ਖਤਮ ਹੋਣੀ ਸੀ|

Leave a Reply

Your email address will not be published. Required fields are marked *