ਪੰਜਾਬ ਮੰਡੀ ਬੋਰਡ ਕੰਪਲੈਕਸ ਸੈਕਟਰ-66 ਵਿਖੇ ਸਾਲਾਨਾ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 13 ਫਰਵਰੀ (ਸ ਬ) ਪੰਜਾਬ ਮੰਡੀ ਬੋਰਡ ਕੰਪਲੈਕਸ ਸੈਕਟਰ-66, ਮੁਹਾਲੀ ਦੇ ਸਮੂਹ ਨਿਵਾਸੀਆਂ ਵਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਪੰਜਾਬ ਮੰਡੀ ਬੋਰਡ ਕੰਪਲੈਕਸ ਸੈਕਟਰ-66, ਮੁਹਾਲੀ ਵਿਖੇ  ਕਰਵਾਇਆ ਗਿਆ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਭਾਈ ਮਹਿੰਦਰ ਸਿੰਘ ਮੁਹਾਲੀ ਵਾਲਿਆਂ ਨੇ ਅਤੇ ਮਾਤਾ ਗੁਜਰ ਕੌਰ ਜੀ ਇਸਤਰੀ ਸਤਿਸੰਗ ਫੇਜ਼-11 ਦੇ ਜਥੇ ਨੇ ਕੀਰਤਨ ਅਤੇ ਭਾਈ ਕਰਨਜੀਤ ਸਿੰਘ ਹੈਡ ਗੰ੍ਰਥੀ ਫੇਜ 11 ਨੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ| ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਇਸ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ|

Leave a Reply

Your email address will not be published. Required fields are marked *