ਪੰਜਾਬ ਵਿਚ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਇਆ ਨੁਕਸਾਨ

ਪੰਜਾਬ ਵਿਚ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਇਆ ਨੁਕਸਾਨ
ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਚਿਤਾਵਨੀ
ਚੰਡੀਗੜ੍ਹ, 17 ਅਪ੍ਰੈਲ (ਸ.ਬ.) ਪੰਜਾਬ ਸਮੇਤ ਉੱਤਰੀ ਸੂਬਿਆਂ ਵਿਚ ਅੱਜ ਵੀ ਕਈ ਥਾਂਈ ਹੋਈ ਬਾਰਿਸ਼ ਅਤੇ ਤੇਜ਼ ਹਨ੍ਹੇਰੀ ਨੇ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ| ਇਸ ਦੌਰਾਨ ਵੱਖ ਵੱਖ ਥਾਵਾਂ ਤੇ ਗੜ੍ਹੇਮਾਰੀ ਵੀ ਹੋਈ ਹੈ| ਚੰਡੀਗੜ੍ਹ ਅਤੇ ਮੁਹਾਲੀ ਵਿਚ ਵੀ ਅੱਜ ਬਰਸਾਤ ਹੋਈ ਅਤੇ ਗੜ੍ਹੇ ਪਏ| ਹਾਲਾਂਕਿ ਇਹਨਾਂ ਗੜ੍ਹਿਆਂ ਦਾ ਆਕਾਰ ਛੋਟਾ ਹੀ ਸੀ ਪਰੰਤੂ ਇਸ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ|
ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦਰਾਨ ਤੇਜ ਬਰਸਾਤ,ਹਨੇਰੀ ਅਤੇ ਗੜ੍ਹੇਮਾਰੀ ਸੰਬੰਧੀ ਅਲਰਟ ਜਾਰੀ ਕੀਤਾ ਹੈ| ਚੰਡੀਗੜ੍ਹ ਮੌਸਮ ਦਫਤਰ ਦੇ ਅਧਿਕਾਰੀ ਸ੍ਰ. ਸੁਰਿੰਦਰ ਪਾਲ ਸਿੰਘ ਅਨੁਸਾਰ ਪੰਜਾਬ ਦੇ ਮਾਨਸਾ, ਬਠਿੰਡਾ, ਮੁਕਤਸਰ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਫਹਿਤਗੜ੍ਹ ਸਾਹਿਬ, ਐਸ ਏ ਐਸ ਨਗਰ, ਰੋਪੜ, ਨਵਾਂਸ਼ਹਿਰ, ਲੁਧਿਆਣਾ, ਹੋਸ਼ਿਆਰਪੁਰ, ਜਲੰਧਰ, ਕਪੂਰਥਲਾ, ਫਿਰੋਜਪੁਰ, ਫਰੀਦਕੋਟ, ਤਰਨਤਾਰਨ, ਅਮ੍ਰਿਤਸਰ ਅਤੇ ਗੁਰਦਾਸਪੁਰ ਜਿਲ੍ਹਿਆਂ ਵਿੱਚ ਤੇਜ ਹਨੇਰੀ, ਮੀਂਹ ਅਤੇ ਗੜ੍ਹਮਾਰੀ ਹੋ ਸਕਦੀ ਹੈ|
ਇਸ ਦੌਰਾਨ ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਹੋਈ ਗੜ੍ਹੇਮਾਰੀ, ਬਾਰਿਸ਼ ਅਤੇ ਹਨੇਰੀ ਨਾਲ ਮੰਡੀਆਂ ਵਿਚ ਪੁੱਜੀ ਕਣਕ ਅਤੇ ਖੇਤਾਂ ਵਿਚ ਖੜ੍ਹੀ ਫਸਲ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ| ਮੌਸਮ ਦੀ ਮਾਰ ਕਾਰਨ ਕਿਸਾਨ ਬੇਹੱਦ ਚਿੰਤਾ ਵਿਚ ਹਨ, ਕਿਉਂਕਿ ਉਹਨਾਂ ਦੀ ਪੱਕੀ ਕਣਕ ਨੂੰ ਭਾਰੀ ਨੁਕਸਾਨ ਪੁੱਜਾ ਹੈ| ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ|

Leave a Reply

Your email address will not be published. Required fields are marked *