ਪੰਜਾਬ ਵਿਧਾਨਸਭਾ ਚੋਣਾਂ ਸਬੰਧੀ ਆਪ ਅਤੇ ਅਕਾਲੀ ਦਲ ਵਿਚਾਲੇ ਸਮਝੌਤਾ ਹੋਇਆ : ਕੈਪਟਨ

ਨਵੀਂ ਦਿੱਲੀ, 28 ਦਸੰਬਰ (ਸ.ਬ.) ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਤੇ ਅਰਵਿੰਦ ਕੇਜਰੀਵਾਲ ਉਪਰ ਆਉਂਦੀਆਂ ਸੂਬਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਦਰਖਾਤੇ ਮਿਲੀਭੁਗਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਲੰਬੀ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਜਰਨੈਲ ਸਿੰਘ ਦੀ ਨਾਮਜ਼ਦਗੀ ਬਾਦਲ ਦੀ ਜਿੱਤ ਪੁਖਤਾ ਕਰਨ ਲਈ ਇਕ ਚਾਲ ਦਾ ਰੂਪ ਪ੍ਰਤੀਤ ਹੁੰਦੀ ਹੈ|
ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਜਰਨੈਲ ਸਿੰਘ ਦੀ ਕੋਈ ਪਛਾਣ ਨਹੀਂ ਹੈ ਤੇ ਉਸਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ| ਉਨ੍ਹਾਂ ਕਿਹਾ ਹੈ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਬਾਦਲਾਂ ਦੀ ਕੇਜਰੀਵਾਲ ਨਾਲ ਅੰਦਰਖਾਤੇ ਮਿਲੀਭੁਗਤ ਹੋ ਚੁੱਕੀ ਹੈ, ਤਾਂ ਜੋ ਆਉਂਦੀਆਂ ਚੋਣਾਂ ਵਿੱਚ ਸੀਨੀਅਰ ਬਾਦਲ ਨੂੰ ਨਿਸ਼ਚਿਤ ਹਾਰ ਤੋਂ ਬਚਾਇਆ ਜਾ ਸਕੇ|
ਉਨ੍ਹਾਂ ਕਿਹਾ ਕਿ ਦੋਵੇਂ ਸ੍ਰੋਅਦ ਤੇ ਆਪ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਹੁੰਦੀ ਦੇਖ ਕੇ ਨਿਰਾਸ਼ ਹੋ ਚੁੱਕੇ ਹਨ ਤੇ ਇਸ ਦਿਸ਼ਾ ਵਿੱਚ, ਸਪੱਸ਼ਟ ਤੌਰ ਤੇ ਕਾਂਗਰਸ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਦੀ ਕੋਸ਼ਿਸ਼ ਹੇਠ ਇਨ੍ਹਾਂ ਨੇ ਇਕ ਦੂਜੇ ਦੀ ਸਹਾਇਤਾ ਕਰਨ ਵਾਸਤੇ ਸਮਝੌਤਾ ਕਰ ਲਿਆ ਹੈ|
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਵੇਗੀ, ਜੇ ਦੋਵਾਂ ਵਿੱਚ ਪੈਸਿਆਂ ਨੂੰ ਲੈ ਕੇ ਸਮਝੌਤਾ ਹੋਇਆ ਹੈ ਅਤੇ ਖਾਸ ਕਰਕੇ ਪਾਰਟੀ ਦੇ ਪੁਰਾਣੇ ਇਤਿਹਾਸ ਦੇ ਮੱਦੇਨਜ਼ਰ, ਆਪ ਨਗਦੀ ਜਾਂ ਹੋਰ ਫਾਇਦਿਆਂ ਬਦਲੇ ਬਾਦਲਾਂ ਸਮਰਥਨ ਕਰਨ ਲਈ ਮੰਨ ਗਈ ਹੈ| ਇਸ ਦਿਸ਼ਾ ਵਿੱਚ ਉਨ੍ਹਾਂ ਨੇ ਆਪ ਅਗਵਾਈ ਖਿਲਾਫ ਵੱਡੇ ਪੱਧਰ ਤੇ ਲੱਗੇ ਭ੍ਰਿਸ਼ਟਾਚਾਰ ਤੇ ਟਿਕਟਾਂ ਦੀ ਵਿਕ੍ਰੀ ਦੇ ਦੇਸ਼ਾਂ ਦਾ ਜ਼ਿਕਰ ਕਰਦਿਆਂ ਕਿਹਾ  ਕਿ ਇਹ ਇਸ ਤੱਥ ਤੇ ਵਿਸ਼ਵਾਸ ਕਰਨ ਲਈ ਕਾਫੀ ਹੈ ਕਿ ਪਾਰਟੀ ਦੇ ਆਗੂ ਆਪਣੇ ਵਿਸ਼ੇਸ਼ ਹਿੱਤਾਂ ਦੀ ਪੂਰਤੀ ਖਾਤਿਰ ਆਪਣੀਆਂ ਆਤਮਾਵਾਂ ਨੂੰ ਵੀ ਵੇਚਣ ਲਈ ਤਿਆਰ ਹੋਣਗੇ|

Leave a Reply

Your email address will not be published. Required fields are marked *