ਪੰਜਾਬ ਵਿਧਾਨਸਭਾ ਦੀਆਂ ਜਿਮਣੀ ਚੋਣਾਂ ਤੋਂ ਪੂਰੀ ਤਰ੍ਹਾਂ ਨਦਾਰਦ ਹੈ ਬੇਅਦਬੀ ਦਾ ਮੁੱਦਾ

ਮੁੱਖ ਟੱਕਰ ਸੱਤਾਧਾਰੀ ਕਾਂਗਰਸ ਅਤੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਵਿੱਚ 
ਐਸ ਏ ਐਸ ਨਗਰ, 12 ਅਕਤੂਬਰ (ਭੁਪਿੰਦਰ ਸਿੰਘ) ਪੰਜਾਬ  ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ 21 ਅਕਤੂਬਰ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਚੋਣ ਪ੍ਰਚਾਰ ਪੂਰੀ ਤਰ੍ਹਾਂ ਭੱਖ ਗਿਆ ਹੈ ਅਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਆਪਣੇ ਹੱਕ ਵਿੱਚ ਜੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਪਰੰਤੂ ਇਹਨਾਂ ਚੋਣਾਂ ਦੌਰਾਨ ਇਹ ਗੱਲ ਖਾਸ ਤੌਰ ਤੇ ਉਭਰ ਕੇ ਸਾਹਮਣੇ ਆ ਰਹੀ ਹੈ ਕਿ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਚਰਚਾ ਦਾ ਕੇਂਦਰ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਇਸ ਵਾਰੇ ਕਿਤੇ ਨਜ਼ਰ ਨਹੀਂ ਆ ਰਿਹਾ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਇਸ ਬਾਰੇ ਕੋਈ ਵੀ ਚਰਚਾ ਕਰਨ ਤੋਂ ਪੂਰੀ ਤਰ੍ਹਾਂ ਟਾਲਾ ਵੱਟ ਲਿਆ ਗਿਆ ਹੈ|
ਇੱਥੇ ਇਹ ਜਿਕਰਯੋਗ ਹੈ ਕਿ ਪਿਛਲੀ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਬੇਅਦਬੀ ਦਾ ਮੁੱਦਾ ਬਹੁਤ ਗਰਮ ਸੀ ਅਤੇ ਇਸਦਾ ਉਸ ਵੇਲੇ ਦੀ ਸੱਤਾਧਾਰੀ ਧਿਰ ਅਕਾਲੀ-ਭਾਜਪਾ ਗਠਜੋੜ ਨੂੰ ਭਾਰੀ ਨੁਕਸਾਨ ਸਹਿਣਾ ਪਿਆ ਸੀ ਜਿਹੜੀ ਪੰਜਾਬ ਵਿਧਾਨ ਸਭਾ ਵਿੱਚ ਤੀਜੇ ਨੰਬਰ ਦੀ ਪਾਰਟੀ ਬਣ ਕੇ ਰਹਿ ਗਈ ਸੀ| ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀ ਸੱਤਾ ਸੰਭਾਲੇ ਜਾਣ ਤੋਂ ਬਾਅਦ ਵੀ ਬੇਅਦਬੀ ਦਾ ਮੁੱਦਾ ਪੂਰੀ ਤਰ੍ਹਾਂ ਭਖਿਆ ਰਿਹਾ ਸੀ ਅਤੇ ਇਸ ਸੰਬੰਧੀ ਸਰਕਾਰ ਵੱਲੋਂ ਬਣਾਏ ਗਏ ਨਿਆਂਇਕ ਕਮਿਸ਼ਨ ਦੀ ਰਿਪੋਰਟ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵੇਲੇ ਭਾਰੀ ਰੌਲਾ ਪਿਆ ਸੀ ਅਤੇ ਹੈਰਾਨੀ ਦੀ ਗੱਲ ਹੈ ਕਿ ਚਾਰ ਸੀਟਾਂ ਤੇ ਹੋਣ ਵਾਲੀਆਂ ਜਿਮਨੀ ਚੋਣਾਂ ਦੌਰਾਨ ਇਹ ਮੁੱਦਾ ਪੂਰੀ ਤਰ੍ਹਾਂ ਗਾਇਬ ਹੋ ਗਿਆ ਹੈ|
ਇਸ ਦੌਰਾਨ ਇੱਥੇ ਸੱਤਾਧਾਰੀ ਪਾਰਟੀ ਕਾਂਗਰਸ ਵੱਲੋਂ ਆਪਣੇ ਪਿਛਲੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਦੇ ਕੇ ਲੋਕਾਂ ਦੀਆਂ ਵੋਟਾਂ ਮੰਗੀਆਂ ਜਾ ਰਹੀਆਂ ਹਨ ਅਤੇ ਵਿਧਾਨ ਸਭਾ ਦੇ ਰਹਿੰਦੇ ਕਾਰਜਕਾਲ ਦੌਰਾਨ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰਨ ਦਾ ਵਾਇਦਾ ਕੀਤਾ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਮੌਜੂਦਾ ਸਰਕਾਰ ਤੇ ਆਪਣੇ ਵਾਇਦਿਆਂ ਤੋਂ ਭੱਜਣ ਅਤੇ ਜਨਤਾ ਨੂੰ ਗੁੰਮਰਾਹ ਕਰਕੇ ਸੱਤਾ ਹਾਸਿਲ ਕਰਨ ਦੇ ਦੋਸ਼ ਲਗਾ ਰਹੇ ਹਨ ਅਤੇ ਜਨਤਾ ਤੋਂ ਵੋਟਾਂ ਮੰਗ ਰਹੇ ਹਨ| 
ਇਹਨਾਂ ਚਾਰ ਸੀਟਾਂ ਤੇ ਚੱਲ ਰਹੀਆਂ ਚੋਣ ਸਰਗਰਮੀਆਂ ਤੇ ਨਜ਼ਰ ਮਾਰੀ ਜਾਵੇ ਤਾਂ ਇਹ ਗੱਲ ਉਭਰ ਕੇ ਸਾਮਹਣੇ ਆਉਂਦੀ ਹੈ ਕਿ ਜਲਾਲਾਬਾਦ ਅਤੇ ਮੁਕੇਰੀਆਂ ਵਿੱਚ ਕਾਂਗਰਸ ਪਾਰਟੀ ਦੀ ਅਕਾਲੀ ਭਾਜਪਾ ਉਮੀਦਵਾਰਾਂ ਨਾਲ ਸਿੱਧੀ ਟੱਕਰ ਹੈ| ਜਲਾਲਾਬਾਦ ਵਿੱਚ ਜਿੱਥੇ ਕਾਂਗਰਸ ਦਾ ਬਾਗੀ ਉਮੀਦਵਾਰ ਹੋਣ ਕਾਰਨ ਅਕਾਲੀ ਦਲ ਦੇ ਉਮੀਦਵਾਰ ਦੀ ਪੁਜੀਸ਼ਨ ਕਾਫੀ ਮਜਬੂਤ ਦਿਖ ਰਹੀ ਹੈ ਉੱਥੇ ਮੁਕੇਰੀਆਂ ਵਿੱਚ ਭਾਜਪਾ ਉਮੀਦਵਾਰ ਪ੍ਰਤੀ ਸਥਾਨਕ ਭਾਜਪਾ ਆਗੂਆਂ ਦੀ ਬੇਰੁਖੀ ਕਾਰਨ ਕਾਂਗਰਸ ਪਾਰਟੀ ਦੀ ਉਮੀਦਵਾਰ ਇੰਦੂ ਬਾਲਾ ਦਾ ਪਲੜਾ ਭਾਰੀ ਦਿਖ ਰਿਹਾ ਹੈ|
ਫਗਵਾੜਾ ਅਤੇ ਦਾਖਾ ਹਲਕਿਆਂ ਵਿੱਚ ਵੀ ਭਾਵੇਂ ਮੁੱਖ ਟੱਕਰ ਕਾਂਗਰਸ ਅਤੇ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰਾਂ ਵਿਚਾਲੇ ਹੀ ਹੈ ਪਰੰਤੂ ਇਹਨਾਂ ਦੋਵਾਂ ਹਲਕਿਆਂ ਵਿੱਚ ਤੀਜੇ ਨੰਬਰ ਤੇ ਆਉਣ ਵਾਲੇ ਉਮੀਦਵਾਰ ਨੂੰ ਮਿਲਣ ਵਾਲੀਆਂ ਵੋਟਾਂ ਮੁੱਖ ਉਮੀਦਵਾਰਾਂ ਦਾ ਹਿਸਾਬ ਕਿਤਾਬ ਖਰਾਬ ਕਰ ਸਕਦੀਆਂ ਹਨ| ਦਾਖਾਂ ਹਲਕੇ ਵਿੱਚ ਮੁੱਖ ਟੱਕਰ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਅਤੇ ਅਕਾਲੀ ਦਲ ਦੇ ਉਮੀਦਵਾਰ ਸ੍ਰ. ਮਨਪ੍ਰੀਤ ਸਿੰਘ ਇਆਲੀ ਵਿਚਕਾਰ ਹੀ ਮੰਨੀ ਜਾ ਰਹੀ ਹੈ ਪਰੰਤੂ ਦਾਖਾ  ਹਲਕੇ ਵਿੱਚ ਸ੍ਰ. ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸ੍ਰ. ਸੁਖਦੇਵ ਸਿੰਘ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ ਅਤੇ ਪਿਛਲੀ ਵਾਰ ਹੋਈਆਂ ਲੋਕਸਭਾ ਚੋਣਾਂ ਦੌਰਾਨ ਵੀ ਲੋਕ ਇਨਸਾਫ ਪਾਰਟੀ ਇਸ ਹਲਕੇ ਵਿੱਚ ਭਾਰੀ ਵੋਟਾਂ ਮਿਲੀਆਂ ਸੀ| ਵੇਖਣਾ ਇਹ ਹੈ ਕਿ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਨੂੰ ਮਿਲਣ ਵਾਲੀਆਂ ਵੋਟਾਂ ਕਿਹੜੇ ਮੁੱਖ ਉਮੀਦਵਾਰ ਦੇ ਖਾਤੇ ਵਿੱਚੋਂ ਜਾਂਦੀਆਂ  ਹਨ ਅਤੇ ਕਿਸ ਉਮੀਦਵਾਰ ਨੂੰ ਜਿੱਤ ਹਾਸਿਲ ਹੁੰਦੀ ਹੈ| ਕੁੱਝ ਅਜਿਹਾ ਹੀ ਹਾਲ ਫਗਵਾੜਾ ਦਾ ਵੀ ਹੈ ਜਿੱਥੇ ਮੁੱਖ ਟੱਕਰ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ੍ਰੀ ਰਾਜੇਸ਼ ਬਾਘਾ ਵਿਚਕਾਰ ਹੈ ਪਰੰਤੂ ਹਲਕੇ ਤੋਂ ਚੋਣ ਲੜ ਰਹੇ ਬਸਪਾ ਉਮੀਦਵਾਰ ਸ੍ਰੀ ਭਗਵਾਨ ਦਾਸ ਨੂੰ ਮਿਲਣ ਵਾਲੀਆਂ ਵੋਟਾਂ ਇਹਨਾਂ ਮੁੱਖ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਵਾਲੀਆਂ ਸਾਬਿਤ ਹੋਣੀਆਂ ਹਨ|

Leave a Reply

Your email address will not be published. Required fields are marked *