ਪੰਜਾਬ ਵਿਧਾਨ ਸਭਾ ਵਿੱਚ ਫਿਰ ਹੰਗਾਮਾ, ਅਕਾਲੀ ਵਿਧਾਇਕਾਂ ਵਲੋਂ ਸਿੱਧੂ ਖਿਲਾਫ ਨਾਅਰੇਬਾਜ਼ੀ

ਚੰਡੀਗੜ੍ਹ, 21 ਜੂਨ (ਸ.ਬ.) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਛੇਵਾਂ ਦਿਨ ਵੀ ਹੰਗਾਮਾ ਭਰਪੂਰ ਰਿਹਾ| ਅੱਜ ਦੇ ਇਸ ਇਜਲਾਸ ਦੌਰਾਨ ਅਕਾਲੀ ਦਲ ਦੇ ਵਿਧਾਇਕਾਂ ਅਤੇ ਨਵਜੋਤ ਸਿੰਘੂ ਸਿੱਧੂ ਵਿਚਾਲੇ ਜਮ ਕੇ ਤਕਰਾਰ ਹੋਈ|
ਇਸ ਦੌਰਾਨ ਅਕਾਲੀ ਦਲ ਦੇ ਵਿਧਾਇਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮਾੜੀ ਸ਼ਬਦਾਵਲੀ ਦੀ ਵਰਤੋਂ ਦੇ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਤੋਂ ਬਾਅਦ ਸਦਨ ਤੋਂ ਵਾਕ ਆਊਟ ਕਰ ਗਏ|
ਇਸਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਸਪੀਕਰ ਵੱਲ ਵੱਧੇ ਅਤੇ ਸਦਨ ਵਿਚ ਹੋਏ ਹੰਗਾਮੇ ਤੋਂ ਬਾਅਦ ਸਪੀਕਰ ਵਲੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ|

Leave a Reply

Your email address will not be published. Required fields are marked *