ਪੰਜਾਬ ਵਿਧਾਨ ਸਭਾ ਵੱਲੋਂ ਖਹਿਰਾ ਨੂੰ ਨੋਟਿਸ ਜਾਰੀ

ਚੰਡੀਗੜ੍ਹ, 21 ਜਨਵਰੀ (ਸ.ਬ.) ਪੰਜਾਬ ਵਿਧਾਨ ਸਭਾ ਵੱਲੋਂ ਅੱਜ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ| ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਦਿੱਤਾ ਗਿਆ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਹਰਸਿਮਰਨ ਸਿੰਘ ਵਾਸੀ ਪਿੰਡ ਮੇਤਲਾ, ਭੁੱਲਥ, ਜ਼ਿਲ੍ਹਾ ਕਪੂਰਥਲਾ ਅਤੇ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਕ੍ਰਮਵਾਰ 10 ਜਨਵਰੀ, 2019 ਅਤੇ 16 ਜਨਵਰੀ, 2019 ਨੂੰ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਖਹਿਰਾ ਦੀ ਵਿਧਾਇਕ ਵਜੋਂ ਮੈਂਬਰਸ਼ਿਪ ਰੱਦ ਕਰਨ ਸਬੰਧੀ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਸੀ|
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਹਦਾਇਤ ਅਨੁਸਾਰ ਖਹਿਰਾ ਨੂੰ ਜਵਾਬ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪੁੱਛਿਆ ਗਿਆ ਹੈ ਕਿ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਉਸ ਵਿਰੁੱਧ ਕਾਰਵਾਈ ਕਿਉਂ ਨਾ ਆਰੰਭੀ ਜਾਵੇ| ਉਹਨਾਂ ਦੱਸਿਆ ਕਿ ਜੇਕਰ ਦਿੱਤੇ ਗਏ ਸਮੇਂ ਵਿੱਚ ਖਹਿਰਾ ਵੱਲੋਂ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਇਹ ਸਮਝਿਆ ਜਾਵੇਗਾ ਕਿ ਉਹ ਇਸ ਮਾਮਲੇ ਵਿੱਚ ਕੁਝ ਨਹੀਂ ਕਹਿਣਾ ਚਾਹੁੰਦੇ|

Leave a Reply

Your email address will not be published. Required fields are marked *