ਪੰਜਾਬ ਵਿਧਾਨ ਸਭਾ ਸੈਸ਼ਨ : ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਕਾਰਵਾਈ ਮੁਲਤਵੀ

ਚੰਡੀਗੜ੍ਹ, 24 ਅਗਸਤ (ਸ.ਬ.) ਪੰਜਾਬ ਵਿਧਾਨ ਸਭਾ ਦਾ ‘ਮਾਨਸੂਨ ਇਜਲਾਸ’ ਅੱਜ ਤੋਂ ਸ਼ੁਰੂ ਹੋ ਗਿਆ, ਜੋ ਕਿ 28 ਅਗਸਤ ਤੱਕ ਚੱਲੇਗਾ| ਇਸ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ, ਛੱਤੀਸਗੜ੍ਹ ਦੇ ਰਾਜਪਾਲ ਬਲਰਾਮ ਦਾਸ ਜੀ ਟੰਡਨ, ਸਾਬਕਾ ਮੰਤਰੀ ਸੁਰਿੰਦਰ ਸਿੰਗਲਾ, ਸਾਬਕਾ ਵਿਧਾਇਕ ਜੋਗਿੰਦਰ ਨਾਥ ਤੇ ਹੋਰ ਸ਼ਾਮਲ ਸਨ|
ਸ਼ਰਧਾਂਜਲੀਆਂ ਦੇਣ ਮਗਰੋਂ ਸਦਨ ਦੀ ਕਾਰਵਾਈ ਨੂੰ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ| ਇਸੇ ਦੌਰਾਨ ‘ਆਪ’ ਵਿਧਾਇਕ ਕੰਵਰ ਸੰਧੂ ਨੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸਦਨ ਦੀ ਕਾਰਵਾਈ ਵਧਾਏ ਜਾਣ ਦੀ ਮੰਗ ਕੀਤੀ| ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਇਸ ਵਿਸ਼ੇ ਤੇ ਬਾਅਦ ਵਿੱਚ ਵਿਚਾਰ ਕੀਤਾ ਜਾਵੇਗਾ|

Leave a Reply

Your email address will not be published. Required fields are marked *