ਪੰਜਾਬ ਵਿੱਚ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਬਦਲਿਆ

ਚੰਡੀਗੜ੍ਹ, 31 ਅਕਤੂਬਰ (ਸ.ਬ.) ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਚਲਾਉਣ ਦਾ ਸਮਾਂ ਬਦਲ ਦਿੱਤਾ ਗਿਆ ਹੈ| ਨਵੇਂ ਸਮੇਂ ਮੁਤਾਬਕ ਹੁਣ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਦੀਵਾਲੀ ਅਤੇ ਗੁਰਪੁਰਬ ਦੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ|
ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਸ਼ਾਮ ਦੇ 6.30 ਤੋਂ 9.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਪਰ ਹੁਣ ਸੁਪਰੀਮ ਕੋਰਟ ਦੇ ਹੁਕਮਾਂ ਤੇ ਇਹ ਸਮਾਂ ਬਦਲ ਦਿੱਤਾ ਗਿਆ ਹੈ|
ਅਦਾਲਤ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੀ ਰਾਤ ਪਟਾਕੇ ਚਲਾਉਣ ਲਈ ਵੀ ਸਮਾਂ ਨਿਰਧਾਰਿਤ ਕਰ ਦਿੱਤਾ ਹੈ| ਕ੍ਰਿਸਮਸ ਅਤੇ ਨਵੇਂ ਸਾਲ ਦੀ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ| ਨਾਲ ਹੀ ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਸਕੂਲਾਂ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਵਿਦਿਆਰਥੀਆਂ ਅਤੇ ਲੋਕਾਂ ਨੂੰ ਗ੍ਰੀਨ ਦੀਵਾਲੀ ਪ੍ਰਤੀ ਜਾਗਰੂਕ ਕੀਤਾ ਜਾਵੇ|

Leave a Reply

Your email address will not be published. Required fields are marked *