ਪੰਜਾਬ ਵਿੱਚ ਮੁੜ ਬਣੇਗੀ ਅਕਾਲੀ ਦਲ ਦੀ ਸਰਕਾਰ : ਤੇਜਿੰਦਰਪਾਲ ਸਿੰਘ ਸਿੱਧੂ ਜਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨੇ ਅਕਾਲੀ ਦਲ ਦਾ ਪੱਲਾ ਫੜਿਆ

ਐਸ. ਏ. ਐਸ ਨਗਰ, 7 ਜਨਵਰੀ (ਸ.ਬ.) ਸ੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਅਤੇ ਸਾਬਕਾ ਆਈ. ਏ . ਐਸ ਅਧਿਕਾਰੀ ਸ੍ਰ. ਤੇਜਿੰਦਰ ਪਾਲ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ| ਅੱਜ ਇੱਥੇ ਜਿਲ੍ਹਾ ਪ੍ਰੈਸ ਕੱਲਬ ਵਿਖੇ ਜਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸ੍ਰ. ਸੁਖਪਾਲ ਸਿੰਘ ਬਰਾੜ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਉਣ ਸੰਬੰਧੀ ਕੀਤੇ ਗਏ| ਇੱਕ ਪੱਤਰਕਾਰ ਸੰਮੇਲਨ ਦੌਰਾਨ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਚੋਣ ਮੁਹਿੰਮ ਆਰੰਭ ਕੀਤੇ ਨੂੰ ਹੁਣੇ ਭਾਵੇਂ 2-3 ਦਿਨ ਹੀ ਹੋਏ ਹਨ ਅਤੇ ਇਸ ਦੌਰਾਨ ਉਹਨਾਂ ਨੂੰ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਹਾਸਿਲ ਹੋ ਰਿਹਾ ਹੈ| ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਵਿੱਚ ਲਾਮਿਸਾਲ ਵਿਕਾਸ ਕਰਵਾਇਆ ਗਿਆ ਹੈ ਅਤੇ ਪੰਜਾਬ ਦੀ ਜਨਤਾ ਵਿਕਾਸ ਦੀ ਇਸ ਰਫਤਾਰ ਨੂੰ ਜਾਰੀ ਰੱਖਣ ਲਈ ਅਕਾਲੀ -ਭਾਜਪਾ ਗਠਜੋੜ ਨੂੰ ਜਿਤਾਉਣ ਲਈ ਤਿਆਰ ਹੈ|
ਸ੍ਰ. ਸਿੱਧੂ ਨੇ ਕਿਹਾ ਕਿ ਪਿਹਲੇ     ਸਮੇਂ ਦੌਰਾਨ ਅਕਾਲੀ ਦਲ ਵਲੋਂ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਕਈ ਅਹਿਮ ਪ੍ਰੋਜੈਕਟ ਲਿਆਂਦੇ ਹਨ| ਜਿਹਨਾਂ ਵਿੱਚ ਇਸ ਦੌਰਾਨ ਇੱਥੇ ਅੰਤਰਰਾਸ਼ਟਰੀ ਹਵਾਈ ਅੱਡਾ, ਵਿਸ਼ਵ ਪੱਧਰੀ ਖੇਡ ਸਟੇਡੀਅਮਾਂ  ਉਸਾਰੀ, ਵੱਡੇ ਹਸਪਤਾਲ ਅਤੇ ਵਿਦਿਅਕ ਅਦਾਰੇ ਸਥਾਪਿਤ ਹੋਏ ਹਨ| ਇਸਤੋਂ ਇਲਾਵਾ ਮਾਈ ਭਾਗੋਂ ਇੰਸਟੀਚਿਉਟ, ਮੈਰੀਟੋਰੀਅਸ ਸਕੂਲ, ਮਹਾਰਾਜਾ ਰਣਜੀਤ ਸਿੰਘ ਅਕਾਦਮੀ ਵੀ ਸਥਾਪਿਤ ਹੋਏ ਹਨ| ਇਸ ਦੌਰਾਨ ਸਰਕਾਰ ਵੱਲੋਂ ਮੁਹਾਲੀ ਸ਼ਹਿਰ ਅਤੇ ਆਸ ਪਾਸ ਦੇ ਖੇਤਰ ਵਿੱਚ ਵਿਕਾਸ ਕਾਰਜਾਂ ਤੋਂ 2000 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਹੈ|
ਸ਼ਹਿਰ ਵਿੱਚ ਨੀਡ ਬੇਸਡ ਪਾਲਿਸੀ ਬਾਰੇ ਪੁਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਨੀਡ ਬੇਸਡ ਪਾਲਿਸੀ ਦਾ ਡ੍ਰਾਫਟ ਤਿਆਰ ਕੀਤਾ ਜਾ ਚੁੱਕਾ ਹੈ ਅਤੇ          ਜੇਕਰ ਚੋਣ ਜਾਬਤਾ ਲਾਗੂ ਨਾ ਹੁੰਦਾ ਤਾਂ ਇਸਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਣਾ ਤੈਅ ਸੀ ਅਤੇ ਚੋਣਾਂ ਤੋਂ ਬਾਅਦ ਸਰਕਾਰ ਬਣਨ ਤੇ ਇਸਨੂੰ ਪਹਿਲ ਦੇ ਅਧਾਰ ਤੇ ਲਾਗੂ ਕਰ ਦਿੱਤਾ                 ਜਾਵੇਗਾ| ਪ੍ਰਾਪਰਟੀ ਟੈਕਸ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜੇਕਰ ਅਸੀਂ ਵਿਕਾਸ ਕਰਨਾ ਹੈ ਤਾਂ ਉਸ ਲਈ ਰਕਮ ਨੂੰ ਟੈਕਸਾਂ ਰਾਹੀਂ ਹੀ ਇਕੱਤਰ ਕੀਤਾ ਜਾ ਸਕਦਾ ਹੈ ਅਤੇ ਜਦੋਂ ਵਿਕਾਸ ਦਾ ਕੰਮ ਤਸੱਲੀ ਬਖਸ ਹੋਵੇ ਤਾਂ ਲੋਕਾਂ ਨੂੰ ਟੈਕਸ ਦੇਣ ਵਿੱਚ ਕੋਈ ਇਤਰਾਜ ਨਹੀਂ ਹੁੰਦਾ| ਉਹਨਾਂ ਕਿਹਾ ਕਿ ਹਲਕੇ ਵਿੱਚ ਕੂੜੇ ਦੇ ਨਿਪਟਾਰੇ ਲਈ ਵੇਸਟ ਮੈਨਜਮੈਂਟ ਸਿਸਟਮ ਬਣਾਉਣਾ, ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹਲ ਲਈ ਕਜੌਲੀ ਤੋਂ ਆ ਰਹੀ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਨਾ ਨੌਜਵਾਨਾਂ ਲਈ ਰੁਜਗਾਰ ਦਾ ਪ੍ਰਬੰਧ ਕਰਨਾ ਅਤੇ ਉਦਯੋਗਾਂ ਵਾਸਤੇ ਬਿਹਤਰ ਬੁਨਿਆਦੀ ਢਾਂਚਾ ਮੁਹਈਆਂ ਕਰਵਾਉਣਾ ਉਹਨਾਂ ਦੀ ਪਹਿਲ ਹੋਵੇਗੀ| ਇਸ ਮੌਕੇ ਸ੍ਰ.            ਤੇਜਿੰਦਰ ਪਾਲ ਸਿੰਘ ਸਿਧੂ ਵੱਲੋਂ ਸ੍ਰ. ਸੁਖਪਾਲ ਸਿਘ ਬਰਾੜ ਅਤੇ ਉਹਨਾਂ ਦੇ ਸਾਥੀਆਂ ਦਾ ਅਕਾਲੀ ਸ਼ਾਮਿਲ ਹੋਣ ਤੇ ਰਸਮੀ ਸੁਆਗਤ ਕੀਤਾ ਗਿਆ|
ਇਸ ਮੌਕੇ ਸ੍ਰ. ਸਿਧੂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ ਸੀਨੀਅਰ ਆਗੂ ਸ੍ਰ. ਪ੍ਰਦੀਪ ਸਿੰਘ ਭਾਰਜ, ਕੌਂਸਲਰ  ਸ੍ਰੀ ਅਰੁਣ ਸ਼ਰਮਾ ਅਤੇ ਹੋਰ ਆਗੂ ਹਾਜ਼ਿਰ ਸਨ|

Leave a Reply

Your email address will not be published. Required fields are marked *