ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣ ਦੀਆਂ ਕਿਆਸ ਅਰਾਈਆਂ ਦਾ ਦੌਰ ਜਾਰੀ ਕੋਇਲਾ ਖਤਮ ਹੋਣ ਕਾਰਨ ਥਰਮਲ ਪਲਾਂਟ ਬੰਦ ਹੋਣ ਅਤੇ ਬਲੈਕ ਆਊਟ ਹੋਣ ਸੰਬੰਧੀ ਵੀ ਹੋ ਰਹੀ ਹੈ ਖੁੰਡ ਚਰਚਾ


ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚਾਰ ਨਵੇਂ ਬਿਲ ਪਾਸ ਕਰਨ ਨਾਲ ਜਿੱਥੇ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਲਕੀਰ ਖਿੱਚੀ ਗਈ ਹੈ ਉੱਥੇ ਇਸ ਕਾਰਨ ਵਧੇ ਆਪਸੀ ਤਨਾਓ ਨੂੰ ਮੁੱਖ ਰੱਖਦਿਆਂ ਕੁੱਝ ਲੋਕਾਂ ਵਲੋਂ  ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਜਾਣ ਸਬੰਧੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ| ਇਸਦੇ ਨਾਲ ਹੀ  ਮਾਲ ਗੱਡੀਆਂ ਦੀ ਪੰਜਾਬ ਵਿੱਚ ਆਮਦ ਨਾ ਹੋਣ ਕਾਰਨ ਪੰਜਾਬ ਦੇ ਥਰਮਲ ਪਲਾਟਾਂ ਨੂ ੰਕੋਲੇ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਕੋਲੇ ਦੀ ਘਾਟ ਕਾਰਨ ਥਰਮਲ ਪਲਾਂਟ ਕਿਸੇ ਸਮੇਂ ਵੀ ਬੰਦ ਹੋਣ ਅਤੇ ਪੰਜਾਬ ਵਿੱਚ ਬਲੈਕ  ਆਊਟ ਹ ੋਣ ਦੀ ਗੱਲ ਵੀ ਚਰਚਾ ਦਾ ਕੇਂਦਰ ਬਣੀ ਹੋਈ ਹੈ| 
ਸੂਬੇ ਵਿੱਚ ਕਿਸਾਨ  ਅੰਦੋਲਨ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਇਸ ਦੌਰਾਨ ਪੰਜਾਬ ਸਰਕਾਰ ਦੇ ਭੰਗ ਹੋਣ ਅਤੇ ਸੂਬੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋਣ ਦੀਆਂ ਕਿਆਸਅਰਾਈਆਂ ਉਸ ਵੇਲੇ ਹੋਰ ਜੋਰ ਫੜ ਗਈਆਂ ਸਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿੱਚ ਕਿਸਾਨ ਪੱਖੀ ਬਿਲ ਪੇਸ਼ ਕਰਦਿਆਂ ਇਹ ਗੱਲ ਆਖੀ ਗਈ ਸੀ ਕਿ ਉਹਨਾਂ ਲਈ ਕਿਸਾਨਾਂ ਦੇ ਹਿੱਤ ਪਹਿਲਾਂ ਹਨ ਅਤੇ ਉਹ ਕਿਸਾਨਾਂ ਦੇ ਹਿੱਤਾਂ ਲਈ ਆਪਣੀ ਸਰਕਾਰ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਹਨ| ਉਸੇ ਦਿਨ ਤੋਂ ਇਹ ਚਰਚਾ ਭਾਰੂ ਹੈ ਕਿ ਪੰਜਾਬ ਵਿਧਾਨ ਸਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਆਪਣੇ ਪੱਧਰ ਤੇ ਚਾਰ ਬਿਲ ਪਾਸ ਕੀਤੇ ਜਾਣ ਕਾਰਨ  ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਅੱਖਾਂ ਵਿੱਚ ਰੜਕ ਰਹੀ ਹੈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਵਿਚਾਲੇ ਤਨਾਓ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ|
ਇਸ ਦੌਰਾਨ ਵਿਰੋਧੀ ਪਾਰਟੀਆਂ ਵਲੋਂ ਭਾਵੇਂ ਇਹ ਇਲਜਾਮ ਲਗਾਇਆ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਸਬੰਧੀ ਭਾਜਪਾ ਅਤੇ ਕਾਂਗਰਸ ਅੰਦਰਖਾਤੇ ਮਿਲੀਆਂ ਹੋਈਆਂ ਹਨ| ਅਕਾਲੀ ਆਗੂ ਤਾਂ ਇਹ ਕਹਿ ਰਹੇ ਹਨ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਚਾਰ ਬਿਲ ਪਾਸ ਕਰਕੇ ਅਸਲ ਵਿੱਚ ਕੇਂਦਰ ਸਰਕਾਰ ਦੇ ਤਿੰਨ  ਖੇਤੀ ਕਾਨੂੰਨਾਂ ਨੂੰ ਮਜਬੂਤ ਕੀਤਾ ਹੈ ਅਤੇ ਹੁਣ ਕਾਂਗਰਸ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਕੇ ਸਿਰਫ ਗੌਂਗਲੂਆਂ ਤੋਂ ਮਿੱਟੀ ਝਾੜੀ ਜਾ ਰਹੀ ਹੈ| ਇਸਦੇ ਬਾਵਜੂਦ ਪੰਜਾਬ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਵਿੱਚ ਇਹ ਚਰਚਾ ਹੋ ਰਹੀ ਹੈ ਕਿ ਹੋ ਸਕਦਾ ਹੈ ਕਿ ਪੰਜਾਬ ਵਿਚ          ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਰਾਸ਼ਟਰਪਤੀ ਰਾਜ ਲਾਗੂ ਕਰ ਦੇਵੇ ਅਤੇ ਇਸ ਸਬੰਧੀ ਜਿੰਨੇ ਮੂੰਹ ਉਨੀਆਂ ਗੱਲਾਂ ਹੋ ਰਹੀਆਂ ਹਨ| ਹਾਲਾਂਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਸਬੰਧੀ ਅਜੇ ਤਕ ਕੌਈ ਗੱਲ ਨਹੀਂ ਕੀਤੀ ਗਈ ਹੈ ਪਰੰਤੂ ਇਸ ਸਬੰਧੀ ਲੋਕਾਂ ਵਿੱਚ ਚਰਚਾ ਜਰੂਰ ਹੋ ਰਹੀ ਹੈ| 
ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਕਾਰਨ ਪੰਜਾਬ ਵਿੱਚ ਮਾਲ ਗੱਡੀਆਂ ਭੇਜਣ ਤੋਂ ਇਨਕਾਰ ਕੀਤੇ ਜਾਣ ਕਾਰਨ ਪੰਜਾਬ ਵਿੱਚ ਕੋਇਲੇ ਦੀ ਸਪਲਾਈ ਨਹੀਂ ਹੋ ਰਹੀ ਹੈ ਅਤੇ ਮੀਡੀਆ ਵਿੱਚ ਪ੍ਰਕਾਸ਼ਿਤ ਰਿਪੋਰਟਾਂ ਅ ਨੁਸਾਰ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਬਹੁਤ ਘੱਟ ਕੋਇਲਾ ਬਚਿਆ ਹੈ ਅਤੇ ਇਹ ਥਰਮਲ ਪਲਾਂਟ ਕਦੇ ਵੀ ਬੰਦ ਹੋ ਸਕਦੇ ਹਨ ਅਤੇ ਪੰਜਾਬ ਵਿੱਚ ਕਿਸੇ ਸਮੇਂ ਵੀ ਬਲੈਕ ਆਊਟ ਹੋ ਸਕਦਾ ਹੈ| ਇਹ ਵੀ ਚਰਚਾ  ਹੈ ਕਿ ਪੰਜਾਬ ਨੂੰ ਬਲੈਕ ਆਊਟ ਤੋਂ ਬਚਾਉਣ ਲਈ ਪਾਵਰਕਾਮ ਦੂਜੇ ਰਾਜਾਂ ਤੋਂ ਬਿਜਲੀ ਦੀ ਖਰੀਦ ਕਰਕੇ ਪੰਜਾਬ ਵਿੱਚ ਸਪਲਾਈ ਕਰ ਰਹੀ ਹੈ|
ਕਿਸਾਨ ਅੰਦੋਲਨ ਕਾਰਨ ਕੇਂਦਰ ਸਰਕਾਰ ਵਲੋਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਉਥੇ ਕੋਲੇ ਦੀ ਘਾਟ ਕਾਰਨ ਥਰਮਲ ਪਲਾਂਟਾਂ ਦੇ ਬੰਦ ਹੋਣ ਦੀ ਸੂਰਤ ਵਿੱਚ ਪੰਜਾਬ ਵਿੱਚ ਬਲੈਕ ਆਊਟ  ਹੋਣ ਦੀਆਂ ਕਿਆਸ ਅਰਾਈਆਂ ਲੱਗ ਰਹੀਆਂ ਹਨ ਅਤੇ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿੱਚ ਕਿਹੜੇ ਹਾਲਾਤ ਬਣਦੇ ਹਨ|

Leave a Reply

Your email address will not be published. Required fields are marked *