ਪੰਜਾਬ ਵਿੱਚ ਵਿਸ਼ਵਕਰਮਾ ਦਿਵਸ ਦੀ ਛੁੱਟੀ

ਚੰਡੀਗੜ੍ਹ, 2 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਵਿਸ਼ਵਕਰਮਾ ਦਿਵਸ ਮੌਕੇ ਗਜਟਿਡ ਛੁੱਟੀ ਦਾ ਐਲਾਨ ਕੀਤਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸ਼ਵਕਰਮਾ ਦਿਵਸ ਦੇ ਮੌਕੇ ਤੇ 8 ਨਵੰਬਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਰਾਖਵੀਂ ਛੁੱਟੀ ਦੀ ਬਜਾਏ ਗਜਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ| ਇਸ ਬਾਬਤ ਪ੍ਰਸੋਨਲ ਵਿਭਾਗ ਵੱਲੋਂ ਚਿੱਠੀ ਜਾਰੀ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *