ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੀ ਲੋੜ : ਅਰੁਣਾ ਚੌਧਰੀ ਲੈਕਚਰਾਰ ਕਾਡਰ ਤੋਂ ਪਦਉਨਤ 191 ਪ੍ਰਿੰਸੀਪਲਾਂ ਨੂੰ ਸਟੇਸ਼ਨ ਅਲਾਟ ਕੀਤੇ

ਐਸ. ਏ. ਐਸ. ਨਗਰ, 5 ਅਪ੍ਰੈਲ (ਸ.ਬ.) ਪੰਜਾਬ ਵਿੱਚ ਸਿੱਖਿਆ ਦੇ           ਖੇਤਰ ਵਿੱਚ ਕਾਫੀ ਸੁਧਾਰ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਕਾਰਵਾਈ ਆਰੰਭ ਦਿੱਤੀ ਗਈ ਹੈ| ਇਹ ਗੱਲ ਪੰਜਾਬ ਦੀ ਸਕੂਲ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ| ਉਹ ਇੱਥੇ 191 ਪਦਉਨਤ ਹੋਏ ਪ੍ਰਿੰਸੀਪਲਾਂ ਨੂੰ ਉਹਨਾਂ ਦੇ ਸਟੇਸ਼ਨ ਅਲਾਟ ਕਰਨ ਉਪਰੰਤ ਪੱਤਰਕਾਰਾਂ ਨਾਲ ਕਰ ਰਹੇ ਸਨ| ਉਹਨਾਂ ਕਿਹਾ ਕਿ ਸਰਹੱਦੀ                 ਖੇਤਰਾਂ ਵਿੱਚ ਸਕੂਲੀ ਸਿੱਖਿਆ ਦੇ ਢਾਂਚੇ ਦੀ ਹਾਲਤ ਹੋਰ ਵੀ ਖਰਾਬ ਹੈ ਅਤੇ ਉਥੇ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਤਕ ਨਹੀਂ ਹਨ ਅਤੇ ਸਰਕਾਰ ਵਲੋਂ ਇਸ ਸੰਬੰਧੀ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾ ਰਿਹਾ ਹੈ|
ਇਸ ਤੋਂ ਪਹਿਲਾਂ ਉਹਨਾਂ ਲੈਕਚਰਾਰ ਕਾਡਰ ਤੋਂ ਪਦਉਨਤ ਹੋਏ ਪਿੰ੍ਰਸੀਪਲਾਂ ਨੂੰ ਸਟੇਸ਼ਨ ਅਲਾਟਮੈਂਟ ਦੀ ਸੂਚੀ ਜਾਰੀ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਨਵੇਂ ਪ੍ਰਿੰਸੀਪਲਾਂ ਨੂੰ ਸਿੱਖਿਆ ਵਿਭਾਗ ਦਾ ਮਿਆਰ ਉੱਚਾ ਚੁੱਕਣ ਲਈ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ  ਅਤੇ ਸਰਕਾਰ ਵੱਲੋਂ ਸਿਖਿਆ ਵਿਭਾਗ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ|  ਉਹਨਾਂ ਕਿਹਾ ਕਿ ਨਵੇਂ ਪ੍ਰਿੰਸੀਪਲਾਂ ਦੀ ਜਿੰਮੇਵਾਰੀ ਵਿੱਚ ਵਾਧਾ ਹੋਇਆ ਹੈ ਅਤੇ ਉਹ ਬਤੌਰ ਪ੍ਰਿੰਸੀਪਲ ਬਿਨਾ ਕਿਸੇ ਭੇਦ-ਭਾਵ ਦੇ ਬੱਚਿਆਂ ਦੀ ਸਿੱਖਿਆ ਵਿੱਚ ਸੁਧਾਰ ਕਰਨ| ਉਹਨਾਂ ਕਿਹਾ ਕਿ ਸਮੂਹ ਪ੍ਰਿੰਸੀਪਲ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਅਤੇ ਜੋ ਕਮੀਆਂ             ਪੇਸ਼ੀਆਂ ਹਨ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਸਮੇਂ-ਸਮੇਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਨਾਉਣ|
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਦੇ ਪਹੁੰਚਣ ਤੇ ਸ੍ਰੀ ਪ੍ਰਦੀਪ ਸਭਰਵਾਲ, ਡੀ.ਜੀ.ਐਸ.ਈ., ਸ੍ਰੀ ਤੇਜਿੰਦਰ ਪਾਲ ਸਿੰਘ ਸੰਯੁਕਤ ਸਕੱਤਰ ਸਕੂਲ ਸਿੱਖਿਆ, ਸ੍ਰੀ ਬਲਬੀਰ ਸਿੰਘ ਢੋਲ          ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ, ਸ੍ਰੀ ਸੁਖਦੇਵ ਸਿੰਘ ਕਾਹਲੋਂ ਡੀ.ਪੀ.ਆਈ. (ਸੈਸਿ), ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਡਾਇਰੈਕਟਰ ਪ੍ਰਸ਼ਾਸ਼ਨ ਅਤੇ ਡਾ. ਗਿੰਨੀ ਦੁੱਗਲ ਡਿਪਟੀ ਡਾਇਰੈਕਟਰ ਐਸ.ਸੀ.ਈ.ਆਰ.ਟੀ.,ਪੰਜਾਬ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ| ਇਸ ਮੌਕੇ ਸਭ ਤੋਂ ਪਹਿਲਾਂ ਸਿੱਖਿਆ ਮੰਤਰੀ ਵੱਲੋਂ ਨੇਤਰਹੀਣ, ਅੰਗਹੀਣ ਅਤੇ ਵਿਧਵਾਵਾਂ ਨੂੰ ਉਨ੍ਹਾਂ ਦੇ ਨੇੜਲੇ ਸਟੇਸ਼ਨ ਅਲਾਟ ਕੀਤੇ               ਗਏ| ਬਾਕੀ ਦੇ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੀ ਸੀਨੀਆਰਤਾ ਅਨੁਸਾਰ ਸਟੇਸ਼ਨ ਅਲਾਟ ਕੀਤੇ ਗਏ|

Leave a Reply

Your email address will not be published. Required fields are marked *