ਪੰਜਾਬ ਵਿੱਚ 2-3 ਦਿਨਾਂ ਤੱਕ ਰਹਿ ਸਕਦੀ ਹੈ ਬੱਦਲਵਾਈ

ਲੁਧਿਆਣਾ, 19 ਫਰਵਰੀ (ਸ.ਬ.) ਇਨ੍ਹੀਂ ਦਿਨੀਂ ਉੱਤਰੀ ਭਾਰਤ ਵਿੱਚ ਲਗਾਤਾਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਸਵੇਰ ਦੇ ਸਮੇਂ ਪਾਰਾ ਕਾਫੀ ਹੇਠਾਂ ਹੁੰਦਾ ਹੈ, ਉੱਥੇ ਦਿਨ ਚੜ੍ਹਦੇ ਸਾਰ ਹੀ ਸੂਰਜ ਦੀ ਤਪਿਸ਼ ਮਹਿਸੂਸ ਹੋਣ ਲੱਗ ਜਾਂਦੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਵੱਲੋਂ ਆਉਣ ਵਾਲੇ 3 ਦਿਨਾਂ ਲਈ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਮਹਿਕਮੇ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਇਕ ਤਾਜ਼ਾ ਵੈਸਟਰਨ ਡਿਸਟਰਬੈਂਸ ਪਹਾੜੀ ਇਲਾਕਿਆਂ ਤੇ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਬਾਰਸ਼ ਦੀ ਤਾਂ ਸੰਭਾਵਨਾ ਪੰਜਾਬ ਵਿੱਚ ਨਹੀਂ ਹੈ ਪਰ 2-3 ਦਿਨਾਂ ਤੱਕ ਬੱਦਲਵਾਈ ਰਹਿ ਸਕਦੀ ਹੈ। ਇਸ ਨਾਲ ਰਾਤ ਦੇ ਪਾਰੇ ਵਿੱਚ ਵਾਧਾ ਮਹਿਸੂਸ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸੰਘਣੀ ਧੁੰਦ ਤੋਂ ਕੁੱਝ ਰਾਹਤ ਜ਼ਰੂਰ ਮਿਲੇਗੀ।

ਡਾ. ਪ੍ਰਭਜੋਤ ਕੌਰ ਨੇ ਇਹ ਵੀ ਕਿਹਾ ਕਿ ਅਜਿਹਾ ਮੌਸਮ ਫ਼ਸਲਾਂ ਲਈ ਕਾਫੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਵਾਇਤੀ ਫ਼ਸਲ ਕਣਕ ਲਈ ਇਹ ਮੌਸਮ ਕਾਫੀ ਚੰਗਾ ਸਾਬਿਤ ਹੋ ਸਕਦਾ ਹੈ।

Leave a Reply

Your email address will not be published. Required fields are marked *