ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਵੀ ਮਣਾਇਆ ਆਜਾਦੀ ਦਿਹਾੜਾ

ਐਸ.ਏ.ਐਸ. ਨਗਰ, 15 ਅਗਸਤ (ਸ.ਬ.) 74ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ ਆਜਾਦੀ ਦਿਵਸ ਦਾ ਸਮਾਗਮ ਬਹੁਤ ਸਾਦੇ ਢੰਗ ਨਾਲ ਆਯੋਜਿਤ ਕੀਤਾ ਗਿਆ| ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ                  ਚੇਅਰਮੈਨ ਪ੍ਰੋ.ਯੋਗਰਾਜ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ|
ਇਸ ਮੌਕੇ ਪ੍ਰੋ.ਯੋਗਰਾਜ ਨੇ ਭਾਰਤ ਦੀ ਆਜ਼ਾਦੀ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ, ਦੇਸ਼-ਭਗਤਾਂ ਨੂੰ ਯਾਦ ਕੀਤਾ ਅਤੇ ਨਾਲ ਹੀ ਕੋਵਿਡ-19 ਵਰਗੀ ਭਿਆਨਕ ਬਿਮਾਰੀ ਦੇ ਦੌਰਾਨ ਲੋਕ ਭਲਾਈ ਦੇ ਕੰਮ ਵਿੱਚ ਤੈਨਾਤ ਡਾਕਟਰਾਂ, ਨਰਸਾਂ ਅਤੇ ਹੋਰਨਾਂ ਕਰਮਚਾਰੀਆਂ ਦਾ ਵੀ ਧੰਨਵਾਦ ਕੀਤਾ| ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ, ਉੱਪ ਸਕੱਤਰ ਸਾਹਿਬਾਨ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ| 

Leave a Reply

Your email address will not be published. Required fields are marked *