ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਦੀਆਂ ਵਧਾਈਆਂ ਫੀਸਾਂ ਅਤੇ ਸਰਕਾਰ ਤੋਂ ਵੀ ਮੰਗੀ ਆਰਥਿਕ ਮਦਦ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਦੀਆਂ ਵਧਾਈਆਂ ਫੀਸਾਂ ਅਤੇ ਸਰਕਾਰ ਤੋਂ ਵੀ ਮੰਗੀ ਆਰਥਿਕ ਮਦਦ
ਬੋਰਡ ਮੁਲਾਜਮਾਂ ਨੂੰ ਨਹੀਂ ਮਿਲੀ ਮਾਰਚ ਮਹੀਨੇ ਦੀ ਤਨਖਾਹ
ਐਸ ਏ ਐਸ ਨਗਰ, 11 ਅਪ੍ਰੈਲ (ਭਗਵੰਤ ਸਿੰਘ ਬੇਦੀ ) ਪੰਜਾਬ ਸਕੂਲ ਸਿਖਿਆ ਬੋਰਡ ਇਸ ਸਮਂੇ ਵੱਡੇ ਆਰਥਿਕ ਸੰਕਟ ਵਿੱਚ ਘਿਰਿਆ ਹੋਇਆ ਹੈ| ਬੋਰਡ ਦਾ ਹਾਲ ਇਹ ਹੋ ਗਿਆ ਹੈ ਕਿ ਇਸਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਅਜੇ ਤਕ ਮਾਰਚ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਨਹੀਂ ਮਿਲੀ ਜਿਸ ਕਾਰਨ ਬੋਰਡ ਮੁਲਾਜਮਾਂ ਅਤੇ ਪੈਨਸ਼ਨਰਾਂ ਵਿੱੱਚ ਰੋਸ ਪਾਇਆ ਜਾ ਰਿਹਾ ਹੈ|
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬੋਰਡ ਨੇ ਆਪਣਾ ਵਿੱਤੀ ਘਾਟਾ ਪੂਰਾ ਕਰਨ ਲਈ ਦਸਵੀਂ ਅਤੇ ਬਾਰਵੀਂ ਦੀਆਂ ਫੀਸਾਂ ਵਿੱਚ ਵਾਧਾ ਕਰ ਦਿੱਤਾ ਹੈ| ਇਸ ਤੋਂ ਕੁਝ ਦਿਨ ਪਹਿਲਾਂ ਹੀ ਬੋਰਡ ਵਲੋਂ ਵਿਦਿਆਰਥੀਆਂ ਵਲੋਂ ਲਏ ਜਾਂਦੇ ਡੁਪਲੀਕੇਟ ਸਰਟੀਫਿਕੇਟਾਂ, ਮਾਈਗ੍ਰੇਸ਼ਨ ਅਤੇ ਹੋਰ ਸੇਵਾਵਾਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਗਿਆ ਸੀ ਪਰ ਇਸ ਨਾਲ ਵੀ ਜਦੋਂ ਬੋਰਡ ਦੀ ਵਿੱਤੀ ਹਾਲਤ ਨਹੀਂ ਸੁਧਰੀ ਤਾਂ ਬੋਰਡ ਨੇ ਹੁਣ ਦਸਵੀਂ ਅਤੇ ਬਾਰਵੀਂ ਦੀਆਂ ਫੀਸਾਂ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ| ਇਸਦੇ ਨਾਲ ਹੀ ਬੋਰਡ ਦੇ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਤੋਂ ਵੀ ਆਰਥਿਕ ਮਦਦ ਮੰਗੀ ਹੈ| ਬੋਰਡ ਦੇ ਮੁਲਾਜਮ ਆਗੂਆਂ ਦਾ ਕਹਿਣਾ ਹੈ ਕਿ ਅਸਲ ਵਿੱਚ ਬੋਰਡ ਦੇ ਪਿਛਲੇ ਚੇਅਰਮੈਨ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਹੁਣ ਬੋਰਡ ਦੇ ਮੁਲਾਜਮਾਂ ਅਤੇ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ| ਬੋਰਡ ਵਲੋਂ ਦਸਵੀਂ ਅਤੇ ਬਾਰਵੀਂ ਦੀਆਂ ਫੀਸਾਂ ਵਿੱਚ ਵਾਧਾ ਕੀਤੇ ਜਾਣ ਕਾਰਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਉਪਰ ਹੋਰ ਵਿੱਤੀ ਬੋਝ ਪੈ ਗਿਆ ਹੈ| ਪਹਿਲਾਂ ਹੀ ਮਹਿੰਗਾਈ ਦੀ ਭੱਠੀ ਵਿੱਚ ਭੁਜ ਰ ਹੇ ਲੋਕਾਂ ਨੂੰ ਹੁਣ ਫੀਸਾਂ ਵਿੱਚ ਵਾਧੇ ਕਾਰਨ ਆਪਣੇ ਬੱਚਿਆਂ ਨੂੰ ਪੜਾਉਣਾ ਮੁਸ਼ਕਿਲ ਹੋ ਗਿਆ ਹੈ|

Leave a Reply

Your email address will not be published. Required fields are marked *