ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀ ਐਸੋਸੀਏਸ਼ਨ ਦਾ ਵਫਦ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਨੂੰ ਮਿਲਿਆ

ਐਸ.ਏ.ਐਸ ਨਗਰ 26 ਅਗਸਤ  (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਇਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਡਾ. ਯੋਗ ਰਾਜ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂ ਸ਼ੁਭ ਇੱਛਾਵਾਂ ਦਿੱਤੀਆਂ| ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ  ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਰਿਟਾਇਰ ਹੋ ਚੁੱਕੇ ਇਹਨਾਂ ਆਗੂਆਂ ਦੀ ਚੇਅਰਮੈਨ ਨਾਲ ਜਾਣਪਹਿਚਾਣਾ ਕਰਵਾਈ| 
ਰਿਟਾਇਰ ਕਰਮਚਾਰੀਆਂ ਨੇ ਚਅਰਮੈਨ ਨੂੰ ਆਪਣੇ ਮਸਲੇ ਵੀ ਦੱਸੇ|                  ਚੇਅਰਮੈਨ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਰਿਟਾਇਰ ਕਰਮਚਾਰੀਆਂ ਦੇ ਮਸਲਿਆਂ ਦੇ ਹਲ ਲਈ ਹਾਂ ਪੱਖੀ ਕਾਰਵਾਈ ਅਮਲ ਵਿੱਚ ਲਿਆਂਦੀ               ਜਾਵੇਗੀ| 
ਇਸ ਮੌਕੇ ਰਿਟਾਇਰੀ ਐਸੋਸੀਏਸ਼ਨ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੇਲ ਸਿੰਘ ਮੌਜੋਵਾਲ ਅਤੇ ਪ੍ਰੈਸ ਸਕੱਤਰ ਹਰਿੰਦਰ ਪਾਲ ਸਿੰਘ ਹੈਰੀ ਵੀ ਹਾਜਿਰ ਸਨ|

Leave a Reply

Your email address will not be published. Required fields are marked *