ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਡੇਟਸ਼ੀਟ ਜਾਰੀ ਦਸਵੀਂ ਦੀ ਪ੍ਰੀਖਿਆ 14 ਮਾਰਚ ਤੋਂ 29 ਮਾਰਚ ਤੱਕ

ਐਸ.ਏ.ਐਸ ਨਗਰ, 18 ਜਨਵਰੀ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਸ਼੍ਰੇਣੀ ਦੀ ਮਾਰਚ 2017 ਦੀ ਸਾਲਾਨਾ ਪ੍ਰੀਖਿਆ ਦੀ ਡੇਟ ਸ਼ੀਟ ਚੋਣ ਕਮਿਸ਼ਨ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕਰ ਦਿੱਤੀ ਗਈ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 10ਵੀਂ ਸ਼੍ਰੇਣੀ ਦੀ ਲਿਖਤੀ ਪ੍ਰੀਖਿਆ 14 ਮਾਰਚ ਤੋਂ 29 ਮਾਰਚ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ| ਉਨ੍ਹਾਂ ਦੱਸਿਆ ਕਿ ਦਸਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਹੋਵੇਗੀ|

Leave a Reply

Your email address will not be published. Required fields are marked *